ਚੰਡੀਗੜ੍ਹ: ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ਜਸਟਿਸ ਲੀਜ਼ਾ ਗਿੱਲ ਦੀ ਅਦਾਲਤ ਵਿੱਚ ਸੁਣਵਾਈ ਹੋਈ, ਜਿਸ ਵਿੱਚ ਪੰਜਾਬ ਸਰਕਾਰ ਅਤੇ ਮਜੀਠੀਆ ਦੋਵਾਂ ਦੇ ਵਕੀਲਾਂ ਨੇ ਸੁਣਵਾਈ ਮੁਲਤਵੀ ਕਰਨ ਦੀ ਮੰਗ ਕੀਤੀ।
ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 05 ਜਨਵਰੀ 2022 ਲਈ ਮੁਲਤਵੀ ਕਰ ਦਿੱਤੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਜੀਠੀਆ ਵਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ ਮੋਹਾਲੀ ਅਦਾਲਤ ’ਚੋਂ ਖਾਰਜ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਮਜੀਠੀਆ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਡਰੱਗ ਤਸਕਰੀ ਦੇ ਮਾਮਲੇ ’ਚ ਬਿਕਰਮ ਮਜੀਠੀਆ ਖ਼ਿਲਾਫ਼ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ।