ਚੰਡੀਗੜ੍ਹ: ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਸੁਣਵਾਈ ਹੋਵੇਗੀ। ਦੱਸਣਯੋਗ ਹੈ ਕਿ ਪੰਜਾਬ ਦੇ ਡਰੱਗਜ਼ ਮਾਮਲੇ ‘ਚ ਅਕਾਲੀ ਆਗੂ ਬਿਕਰਮ ਮਜੀਠੀਆ ਬੁਰੀ ਤਰ੍ਹਾਂ ਫਸ ਚੁੱਕੇ ਹਨ। ਕੋਰੋਨਾ ਕਾਰਨ ਪਟੀਸ਼ਨ ‘ਤੇ ਪੰਜਾਬ ਸਰਕਾਰ ਅਤੇ ਮਜੀਠੀਆ ਦੇ ਵਕੀਲਾਂ ਦੀਆਂ ਦਲੀਲਾਂ ਫਿਜ਼ੀਕਲ ਦੀ ਬਜਾਏ ਵਰਚੁਅਲ ਸੁਣਵਾਈ ਰਾਹੀਂ ਸੁਣੀਆਂ ਜਾਣਗੀਆਂ। ਪੰਜਾਬ ਸਰਕਾਰ ਵੱਲੋਂ ਪੀ.ਚਿਦੰਬਰਮ ਜਦਕਿ ਮਜੀਠੀਆ ਦੀ ਵਲੋਂਂ ਮੁਕੁਲ ਰੋਹਤਗੀ ਬਹਿਸ ਵਿੱਚ ਹਿੱਸਾ ਲੈ ਸਕਦੇ ਹਨ।
ਇਸ ਤੋਂ ਪਹਿਲਾਂ ਮਜੀਠੀਆ ਨੇ ਮੋਹਾਲੀ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਸੈਸ਼ਨ ਅਦਾਲਤ ਨੇ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਮਜੀਠੀਆ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਹਿਰਾਸਤ ‘ਚ ਪੁੱਛਗਿੱਛ ਜ਼ਰੂਰੀ ਹੈ।