ਚੰਡੀਗੜ੍ਹ: ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਦੇ ਮਾਮਲੇ ਵਿੱਚ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਮੋਹਾਲੀ ਅਦਾਲਤ ‘ਚ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਅਗਾਊਂ ਜ਼ਮਾਨਤ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਮਾਮਲੇ ਵਿੱਚ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪੀ ਚਿਦੰਬਰਮ ਪੇਸ਼ ਹੋਣਗੇ, ਜਦਕਿ ਬਿਕਰਮ ਮਜੀਠੀਆ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਪੇਸ਼ ਹੋਣਗੇ, ਜੋ ਦੋਵੇ ਧਿਰਾਂ ਦਾ ਪੱਖ ਰੱਖਣਗੇ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਡਰੱਗਜ਼ ਮਾਮਲੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਤੇ ਉਸ ਦੀ ਭਾਲ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ।