ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ‘ਚ ਫ਼ਿਰ ਕੀਤਾ ਗਿਆ ਵਾਧਾ

TeamGlobalPunjab
2 Min Read

ਪਟਿਆਲਾ : ਡਰੱਗਜ਼ ਕੇਸ ‘ਚ ਨਾਮਜ਼ਦ ਅਕਾਲੀ ਦਲ ਏ ਆਗੂ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਇਕ ਵਾਰ ਫ਼ਿਰ ਵਾਧਾ ਕੀਤਾ ਗਿਆ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਮਾਮਲੇ ਦੀ ਸੁਣਵਾਈ ਦੌਰਾਨ ਮੁਹਾਲੀ ਅਦਾਲਤ ਨੇ ਮਜੀਠੀਆ ਨੂੰ 5 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਰੱਖਣ ਦੇ ਹੁਕਮ ਦਿੱਤੇ ਹਨ। ਮਜੀਠੀਆ 25 ਫਰਵਰੀ ਤੋਂ ਪਟਿਆਲਾ ਜੇਲ੍ਹ ਵਿਚ ਬੰਦ ਹਨ।

ਦੱਸ ਦਈਏ ਕਿ ਮਜੀਠੀਆ ਨੂੰ ਪਿਛਲੀ ਪੇਸ਼ੀ ਤੋਂ ਬਾਅਦ 22 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ। ਪੰਜਾਬ ਦੀ ਨਵੀਂ ਸਰਕਾਰ ਨੇ ਮਜੀਠੀਆ ਖਿਲਾਫ ਜਾਂਚ ਕਰ ਰਹੀ SIT ਦਾ ਪੁਨਰਗਠਨ ਕਰ ਦਿੱਤਾ ਹੈ। ਨਵੀਂ ਐਸਆਈਟੀ ਦੀ ਨਿਗਰਾਨੀ ਆਈਜੀਪੀ (ਕ੍ਰਾਈਮ) ਗੁਰਸ਼ਰਨ ਸਿੰਘ ਸੰਧੂ ਕਰਨਗੇ।

ਜ਼ਿਕਰਯੋਗ ਹੈ ਕਿ ਚੋਣਾਂ ਤੋਂ ਪਹਿਲਾਂ ਦਰਜ ਹੋਏ ਮਾਮਲੇ ‘ਚ ਮਜੀਠੀਆਂ ਨੂੰ ਸੁਪਰੀਮ ਕੋਰਟ ਤੋਂ ਹੀ ਰਾਹਤ ਮਿਲੀ ਸੀ। ਸੂਬੇ ਵਿੱਚ 20 ਫ਼ਰਵਰੀ ਨੂੰ ਵੋਟਾਂ ਪਈਆਂ ਇਸ ਤੋਂ ਬਾਅਦ ਮਜੀਠੀਆ ਨੇ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਨਾ ਕਰਦਿਆਂ 24 ਫ਼ਰਵਰੀ ਨੂੰ ਅਦਾਲਤ ਵਿੱਚ ਆਤਮ ਸਮਪਰਣ ਕਰ ਦਿੱਤਾ ਸੀ ਜਿਸ ’ਤੇ ਅਦਾਲਤ ਨੇ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਸੀ ਤੇ ਹੁਣ ਉਨ੍ਹਾਂ ਨੂੰ 5 ਅਪ੍ਰੈਲ ਤਕ ਨਿਆਇਕ ਹਿਰਾਸਤ ਵਿੱਚ ਰੱਖਣ ਦੇ ਹੁਕਮ ਦਿੱਤੇ ਗਏ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment