ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ, ਸਾਬਕਾ ਮੰਤਰੀ ਦੀਆਂ ਫਰਮਾਂ ‘ਚ ਸ਼ੱਕੀ ਵਿੱਤੀ ਲੈਣ-ਦੇਣ, ਅੱਜ ਫਿਰ ਹੋਵੇਗੀ ਪੇਸ਼ੀ

Global Team
2 Min Read

ਚੰਡੀਗੜ੍ਹ: ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਡਰੱਗ ਮਾਮਲੇ ਵਿੱਚ ਸੋਮਵਾਰ ਨੂੰ ਐਸਆਈਟੀ ਨੇ ਕਰੀਬ ਅੱਠ ਘੰਟੇ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਐਸਆਈਟੀ ਮੈਂਬਰ ਅਤੇ ਸੀਨੀਅਰ ਆਈਪੀਐਸ ਅਧਿਕਾਰੀ ਵਰੁਣ ਸ਼ਰਮਾ ਨੇ ਖੁਲਾਸਾ ਕੀਤਾ ਕਿ ਇਸ ਮਾਮਲੇ ਵਿੱਚ ਐਸਆਈਟੀ ਨੂੰ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਫਰਮਾਂ ਵਿੱਚ ਸ਼ੱਕੀ ਵਿੱਤੀ ਲੈਣ-ਦੇਣ ਦੇ ਸੁਰਾਗ ਮਿਲੇ ਹਨ। ਉਨ੍ਹਾਂ ਨੇ ਵਿਦੇਸ਼ਾਂ ਵਿੱਚ ਕੀਤੇ ਵਿੱਤੀ ਲੈਣ-ਦੇਣ ਨੂੰ ਵੀ ਸ਼ਾਮਲ ਕਰਨ ਲਈ ਆਪਣੀ ਜਾਂਚ ਦਾ ਦਾਇਰਾ ਵਧਾ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਚਾਰ ਮੁਲਜ਼ਮਾਂ ਵਿੱਚੋਂ ਤਿੰਨ ਵਿਦੇਸ਼ ਹਨ। ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਿਲ ਕਰਨ ਅਤੇ ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰਨ ਲਈ ਬਲੂ ਕਾਰਨਰ ਨੋਟਿਸ ਸਮੇਤ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।ਮਜੀਠੀਆ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਫਰਮਾਂ ਦੇ ਵਿੱਤੀ ਲੈਣ-ਦੇਣ ਬਾਰੇ ਉਨ੍ਹਾਂ ਕਿਹਾ ਕਿ ਜਿਸ ਸਮੇਂ ਦਾ ਇਹ ਮਾਮਲਾ ਹੈ, ਉਸ ਸਮੇਂ ਇਨ੍ਹਾਂ ਫਰਮਾਂ ਵਿੱਚ ਵੱਡੀ ਮਾਤਰਾ ਵਿੱਚ ਨਕਦੀ ਜਮ੍ਹਾਂ ਹੋ ਚੁੱਕੀ ਹੈ ਅਤੇ ਵਿਦੇਸ਼ੀ ਕੰਪਨੀਆਂ ਨਾਲ ਵੀ ਲੈਣ-ਦੇਣ ਹੋਇਆ ਹੈ। ਐਸਆਈਟੀ ਨੇ ਉਨ੍ਹਾਂ ਤੋਂ ਨਕਦੀ ਜਮ੍ਹਾਂ ਸਮੇਤ ਵਿੱਤੀ ਸਰੋਤਾਂ ਵਿੱਚ ਅਚਾਨਕ ਵਾਧੇ ਬਾਰੇ ਵੀ ਪੁੱਛਗਿੱਛ ਕੀਤੀ ਹੈ।

ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਸਬੰਧੀ ਹੋਰ ਸਵਾਲਾਂ ਦੇ ਜਵਾਬ ਦੇਣ ਲਈ ਬਿਕਰਮ ਸਿੰਘ ਮਜੀਠੀਆ ਨੂੰ ਮੰਗਲਵਾਰ ਨੂੰ ਦੁਬਾਰਾ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਨ.ਡੀ.ਪੀ.ਐਸ.ਐਕਟ ਤਹਿਤ ਦਰਜ ਕੀਤੇ ਗਏ ਹਰ ਕੇਸ ਦੀ ਬਹੁਤ ਗੰਭੀਰਤਾ ਅਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਵੀ ਐਸਆਈਟੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment