ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

Global Team
2 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ।

ਜ਼ਿਕਰਯੋਗ ਹੈ  ਕਿ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਗ੍ਰਿਫਤਾਰ ਕੀਤਾ ਸੀ।

ਦੱਸ ਦਈਏ ਕਿ ਦਸੰਬਰ 2025 ਵਿਚ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਸੀ। ਮਜੀਠੀਆ 25 ਜੂਨ ਤੋਂ ਨਾਭਾ ਜੇਲ੍ਹ ਵਿਚ ਬੰਦ ਹਨ।
 ਕੁਝ ਦੇਰ ਪਹਿਲਾਂ ਹੀ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਬਿਕਰਮ ਮਜੀਠੀਆ ਨੂੰ ਮਿਲਣ ਨਾਭਾ ਜੇਲ੍ਹ ਪਹੁੰਚੇ। ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਮਜੀਠੀਆ ਨਾਲ ਲਗਪਗ ਅੱਧਾ ਘੰਟਾ ਮੁਲਾਕਾਤ ਕੀਤੀ ਜਿਸ ਮਗਰੋਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਜੀਠੀਆ ਉੱਪਰ ਲੱਗੇ ਸਾਰੇ ਇਲਜ਼ਾਮ ਝੂਠੇ ਹਨ।

ਉਨ੍ਹਾਂ ਨੇ ਕਿਹਾ ਕਿ ਮਜੀਠੀਆ ਖਿਲਾਫ ਡਰੱਗ  ਦੇ ਸਾਰੇ ਮਾਮਲੇ ਝੂਠੇ ਹਨ। ਮਜੀਠੀਆ ਮੇਰੇ ਦੋਸਤ ਹਨ ਅਤੇ ਅੱਗੇ ਵੀ ਮਿਲਦਾ ਰਹਾਂਗਾ। ਰਿਸ਼ਤੇਦਾਰੀ ਆਪਣੀ ਥਾਂ ਅਤੇ ਸਰਕਾਰ ਆਪਣੀ ਥਾਂ ਹੈ। ਦੱਸ ਦਈਏ ਕਿ ਨਾਭਾ ਜੇਲ੍ਹ ਦੇ ਬਾਹਰ ਵੱਡੀ ਗਿਣਤੀ ’ਚ ਲੋਕ ਵੀ ਮੌਜੂਦ ਹਨ। ਨਾਲ ਹੀ ਪੁਲਿਸ ਵੀ ਤੈਨਾਤ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment