ਅੱਜ ਜੇਲ੍ਹ ਤੋਂ ਬਾਹਰ ਆਉਣਗੇ ਬਿਕਰਮ ਸਿੰਘ ਮਜੀਠੀਆ

Global Team
2 Min Read

ਚੰਡੀਗੜ੍ਹ : ਸੁਪਰੀਮ ਕੋਰਟ ਨੇ ਬੀਤੇ ਕੱਲ੍ਹ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ। ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਮਾਮਲੇ ਵਿਚ ਵਿਜੀਲੈਂਸ ਵੱਲੋਂ 25 ਜੂਨ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਲਗਭਗ 7 ਮਹੀਨਿਆਂ ਤੋਂ ਪਟਿਆਲਾ ਦੀ ਨਾਭਾ ਜੇਲ੍ਹ ਵਿੱਚ ਬੰਦ ਹਨ। ਅੱਜ ਸਵੇਰੇ 10:30 ਵਜੇ ਬਿਕਰਮ ਮਜੀਠੀਆ ਜੇਲ੍ਹ ਤੋਂ ਬਾਹਰ ਆਉਣਗੇ।

ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰ ਗਨੀਵ ਕੌਰ ਮਜੀਠੀਆ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਟਵੀਟ ਕੀਤਾ ਕਿ “ਸਾਰੇ ਭੈਣਾਂ-ਭਰਾਂਵਾਂ, ਸਮੂਹ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਸਾਹਿਬਾਨਾਂ ਦਾ ਤਹਿ ਦਿਲੋ ਧੰਨਵਾਦ। ਅੱਜ ਮਾਣਯੋਗ ਸੁਪਰੀਮ ਕੋਰਟ ਵੱਲੋਂ ਬਿਕਰਮ ਜੀ ਨੂੰ ਜ਼ਮਾਨਤ ਮਿਲੀ ਹੈ। ਗੁਰੂ ਸਾਹਿਬ ਦੀ ਰਹਿਮਤ, ਬਖ਼ਸ਼ਿਸ਼ ਸਦਕਾ, ਸੱਚ ਸਾਹਮਣੇ ਆਇਆ। ਆਖਿਰ ਸੱਚ ਦੀ ਜਿੱਤ ਹੋਈ ਹੈ। ਬਿਕਰਮ ਜੀ ਸਵੇਰੇ 10:30 ਵਜੇ ਨਾਭਾ ਜੇਲ੍ਹ ਤੋਂ ਬਾਹਰ ਆਉਣਗੇ।”

ਦੱਸ ਦਈਏ ਕਿ ਜ਼ਮਾਨਤ ਮਿਲਣ ਤੋਂ ਬਾਅਦ ਸਮਰਥਕਾਂ ਨੇ ਅੰਮ੍ਰਿਤਸਰ ਵਿੱਚ ਮਜੀਠੀਆ ਦੇ ਘਰ ਦੇ ਬਾਹਰ ਪਟਾਕੇ ਚਲਾ ਕੇ ਆਪਣੀ ਖੁਸ਼ੀ ਮਨਾਈ। ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਕੇ ਸੱਚ ਲੋਕਾਂ ਸਾਹਮਣੇ ਲਿਆਂਦਾ। ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦਾ ਮਜੀਠੀਆ ਸਬੰਧੀ ਇਹ ਇਕ ਚੰਗਾ ਫੈਸਲਾ ਹੈ, ਜਿਸ ਨਾਲ ਨਿਰਪੱਖ ਨਿਆਪ੍ਰਣਾਲੀ ’ਤੇ ਭਰੋਸਾ ਹੋਰ ਮਜਬੂਤ ਹੋਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment