ਬਿਕਰਮਜੀਤ ਸਿੰਘ ਮਜੀਠੀਆ ਨੇ ਕਾਂਗਰਸੀ ਆਗੂ ਦਿਗਵਿਜੈ ਸਿੰਘ ਅਤੇ ਬਲਬੀਰ ਸਿੰਘ ਖ਼ਿਲਾਫ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਭੜਕਾਉਣ ਕਾਰਨ ਮਾਮਲਾ ਕੇਸ ਕਰਨ ਦੀ ਕੀਤੀ ਮੰਗ

TeamGlobalPunjab
2 Min Read

ਚੰਡੀਗੜ੍ਹ : ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਮਜੀਠੀਆ ਨੇ ਅੱਜ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਅਤੇ ਵੱਖ ਵੱਖ ਫਿਰਕਿਆਂ ਵਿਚ ਦੁਸ਼ਮਣੀ ਭੜਕਾਉਣ ਕਾਰਨ ਕਾਂਗਰਸ ਆਗੂ ਦਿਗਵਿਜੈ ਸਿੰਘ ਅਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਖ਼ਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਜਿਸ ਸਬੰਧੀ ਉਨ੍ਹਾਂ ਨੇ ਵੱਖ ਵੱਖ ਸ਼ਿਕਾਇਤਾਂ ਦਰਜ ਕਰਵਾਈਆਂ ਹਨ।

ਮਜੀਠੀਆ ਨੇ ਦੋਵੇਂ ਕਾਂਗਰਸੀ ਆਗੂਆਂ ਖ਼ਿਲਾਫ ਧਾਰਮਿਕ ਆਧਾਰ ‘ਤੇ ਵੱਖ ਵੱਖ ਫਿਰਕਿਆਂ ਵਿਚ ਦੁਸ਼ਮਣੀ ਭੜਕਾਉਣ ਅਤੇ ਘੱਟ ਗਿਣਤੀ ਭਾਈਚਾਰਿਆਂ ਸਿੱਖਾਂ ਅਤੇ ਮੁਸਲਮਾਨਾਂ ਦਾ ਅਕਸ ਖਰਾਬ ਕਰਨ ਲਈ ਭਾਰਤੀ ਦੰਡ ਧਾਰਾ ਦੇ ਸੈਕਸ਼ਨ 295-ਏ, 298,153-ਏ ਅਤੇ 153-ਬੀ ਤਹਿਤ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਦੇ ਟਵਿੱਟਰ ਹੈਂਡਲ ਤੋਂ ਜਾਰੀ ਹੋਈ ਇਸ ਟਵੀਟ ਦਾ ਮੰਤਵ ਇੱਕ ਸ਼ਰਮਨਾਕ ਤੁਲਨਾ ਕਰਕੇ ਸਿੱਖਾਂ ਅਤੇ ਮੁਸਲਮਾਨਾਂ ਨੂੰ ਬਦਨਾਮ ਕਰਨਾ ਸੀ। ਉਨ੍ਹਾਂ ਕਿਹਾ ਕਿ ਇਸ ਟਵੀਟ ਰਾਹੀਂ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੀ ਹੈ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਖ਼ਿਲਾਫ ਦਰਜ ਕਰਵਾਈ ਇੱਕ ਵੱਖਰੀ ਸ਼ਿਕਾਇਤ ਵਿਚ ਅਕਾਲੀ ਆਗੂ ਨੇ ਕਿਹਾ ਕਿ ਸਿਹਤ ਮੰਤਰੀ ਨੇ ਦਾਅਵਾ ਕੀਤਾ ਹੈ ਨਾਂਦੇੜ ਤੋਂ ਵਾਪਸ ਆਏ ਸਿੱਖ ਸ਼ਰਧਾਲੂਆਂ ਨੇ ਪੰਜਾਬ ਵਿਚ ਕੋਵਿਡ-19 ਦੇ ਕੇਸਾਂ ਵਿਚ ਭਾਰੀ ਵਾਧਾ ਕਰ ਦਿੱਤਾ ਹੈ। ਇਸ ਲਈ ਉਸ ਖ਼ਿਲਾਫ ਲੋੜੀਂਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Share this Article
Leave a comment