ਕੇਂਦਰੀ ਮੰਤਰੀ ਮੰਡਲ ਦੀ ਬੈਠਕ ‘ਚ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਹਰੀ ਝੰਡੀ

TeamGlobalPunjab
1 Min Read

ਨਵੀਂ ਦਿੱਲੀ : ਕੇਂਦਰੀ ਮੰਤਰੀ ਮੰਡਲ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਕੁੱਝ ਦਿਨਾਂ ਬਾਅਦ “ਫਾਰਮ ਲਾਅਜ਼ ਰੀਪੀਲ ਬਿੱਲ 2021” ਨੂੰ ਮਨਜ਼ੂਰੀ ਦਿੱਤੀ ਗਈ ਹੈ।

ਨਵਾਂ ਬਿੱਲ ਹੁਣ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਪਾਸ ਹੋਣ ਲਈ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।

ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ ਸੰਸਦ ਦੇ ਦੋਵਾਂ ਸਦਨਾਂ ਦੁਆਰਾ ਪਾਸ ਹੋਣ ਤੋਂ ਬਾਅਦ, ਰਾਸ਼ਟਰਪਤੀ ਦੁਆਰਾ ਇਸ ‘ਤੇ ਅੰਤਿਮ ਮੋਹਰ ਲਗਾਈ ਜਾਵੇਗੀ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ  ਮੋਦੀ ਨੇ ਐਲਾਨ ਕੀਤਾ ਸੀ ਕਿ ਕੇਂਦਰ ਇਸ ਮਹੀਨੇ ਦੇ ਅੰਤ ਵਿਚ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇਗਾ ਅਤੇ ਜ਼ਰੂਰੀ ਬਿੱਲ ਲਿਆਏਗਾ। ਪ੍ਰਧਾਨ ਮੰਤਰੀ ਨੇ ਇਹ ਵੀ ਐਲਾਨ ਕੀਤਾ ਸੀ ਕਿ ਸਰਕਾਰ ਐੱਮਐੱਸਪੀ ਤੈਅ ਕਰਨ ਲਈ ਇਕ ਕਮੇਟੀ ਦਾ ਗਠਨ ਕਰੇਗੀ।

- Advertisement -

Share this Article
Leave a comment