ਕੈਪਟਨ ਸਰਕਾਰ ਦੇ ਨਵੇਂ ਐਲਾਨ ‘ਤੇ ਭੜਕੇ ਬੀਬੀ ਜਗੀਰ ਕੌਰ, ਕੀਤੇ ਅਹਿਮ ਖੁਲਾਸੇ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਕਾਫੀ ਹੰਗਾਮੇ ਦੇ ਨਾਲ ਚੱਲ ਰਿਹਾ ਹੈ। ਇਸੇ ਦਰਮਿਆਨ ਵਿਰੋਧੀਆਂ ਵਲੋਂ ਲਗਾਤਾਰ ਸੱਤਾਧਾਰੀ ਕੈਪਟਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ । ਇਸਦੇ ਚੱਲਦੇ ਪਿਛਲੇ ਦਿਨੀਂ  ਸੈਸ਼ਨ ਦੌਰਾਨ ਕੈਪਟਨ ਸਰਕਾਰ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ ਪੀਡ਼ਤਾਂ ਦੇ ਲਈ ਵਿਸ਼ੇਸ਼ ਐਲਾਨ ਕੀਤਾ ਗਿਆ ਹੈ। ਜੀ ਹਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਇਹ ਮਤਾ ਪਾਸ ਕੀਤਾ ਗਿਆ ਹੈ ਕਿ ਅੰਮ੍ਰਿਤਸਰ ਰੇਲ ਹਾਦਸੇ ਦੇ ਪੀਡ਼ਤਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ  । ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਉਨ੍ਹਾਂ ਨੂੰ ਮੋੜਵਾਂ ਜਵਾਬ ਦਿੱਤਾ ਹੈ। ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ  ਇਹ ਸਿਰਫ਼ ਇੱਕ ਮਹਿਜ਼ ਐਲਾਨ ਹੈ ।ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੂੰ ਮਦਦ ਦੀ ਲੋੜ ਹੈ ਉਸ ਨੂੰ ਮਦਦ ਸਮੇਂ ਸਿਰ ਮਿਲਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਲਗਾਤਾਰ ਕੈਪਟਨ ਸਰਕਾਰ ਵੱਲੋਂ ਵਾਅਦੇ ਕੀਤੇ ਜਾਂਦੇ ਰਹੇ ਹਨ ਪਰ ਪੂਰਾ ਇੱਕ ਵੀ ਨਹੀਂ ਕੀਤਾ ਗਿਆ  । ਇਸ ਮੌਕੇ ਉਨ੍ਹਾਂ ਕੈਪਟਨ ਦੇ ਘਰ ਘਰ ਰੁਜ਼ਗਾਰ ਦੇ ਵਾਅਦੇ ਨੂੰ ਯਾਦ ਕਰਵਾਉਂਦਿਆਂ ਤੰਜ ਕੱਸਦਿਆਂ ਕਿਹਾ ਕਿ ਜੇਕਰ ਉਹ ਵਾਅਦੇ ਪੂਰੇ ਹੀ ਨਹੀਂ ਕਰ ਸਕਦੇ ਤਾਂ ਫਿਰ ਵਾਅਦੇ ਕਰਦੇ ਹੀ ਕਿਉਂ ਹਨ ?ਬੀਬੀ ਜਗੀਰ ਕੌਰ ਨੇ ਕਿਹਾ ਕਿ ਅੱਜ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇੱਕ ਵਾਰ ਅਜ਼ਮਾਇਆ ਹੋਇਆ ਨੂੰ ਦੁਬਾਰਾ ਨਾ ਅਜ਼ਮਾਉਣ ।

ਬੀਬੀ ਜਗੀਰ ਕੌਰ ਨੇ ਕਿਹਾ ਕਿਹਾ ਨੌਕਰੀਆਂ ਦੇਣ ਦੇ ਲਈ ਲੰਬਾਂ ਪ੍ਰੋਸਿਜਰ ਚੱਲਦਾ ਹੈ ਪਰ ਹੁਣ ਆਉਣ ਵਾਲੇ ਸਮੇਂ ਵਿੱਚ ਬਹੁਤ ਜਲਦ ਚੋਣ ਜ਼ਾਬਤਾ ਲੱਗਣ ਜਾ ਰਿਹਾ ਹੈ ਅਜਿਹੇ ਵਿੱਚ ਇਹ ਮਹਿਜ਼ ਐਲਾਨ ਹੈ  ।

Share this Article
Leave a comment