ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ ਲੋਕਪਾਲ ਦੇ ਕੋਲ ਸ਼ਿਕਾਇਤ ਕਰ ਦਿੱਤੀ ਹੈ।
ਸ਼ਿਕਾਇਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਮੁਹਾਲੀ ਦੀ 31 ਏਕੜ ਕਮਰਸ਼ੀਅਲ ਜ਼ਮੀਨ ਨੂੰ ਮਿਲੀਭੁਗਤ ਨਾਲ ਇੱਕ ਵੱਡੀ ਕੰਪਨੀ ਨੂੰ ਦੇ ਦਿੱਤਾ ਗਿਆ ਹੈ । ਇਸ ਮਾਮਲੇ ਦੀ ਜੇਕਰ ਜਾਂਚ ਕਰਵਾਈ ਜਾਵੇ ਤਾਂ ਪੰਜ ਸੌ ਕਰੋੜ ਤੋਂ ਵੱਧ ਦਾ ਸਕੈਂਡਲ ਸਾਹਮਣੇ ਆ ਸਕਦਾ ਹੈ।
ਬੀਰਦਵਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਬਾਰੇ ਉਨ੍ਹਾਂ ਮੁੱਖ ਮੰਤਰੀ ਕੋਲ ਵੀ ਸ਼ਿਕਾਇਤ ਕੀਤੀ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ, ਜਿਸ ਤੋਂ ਬਾਅਦ ਹੁਣ ਲੋਕਪਾਲ ਕੋਲ ਸ਼ਿਕਾਇਤ ਕੀਤੀ ਗਈ ਹੈ।