ਕੋਲਕਾਤਾ : ਬੰਗਾਲ ਚੋਣ ਦੰਗਲ ਲਗਾਤਾਰ ਭਖਦਾ ਜਾ ਰਿਹਾ ਹੈ ਆਏ ਦਿਨ ਸਿਆਸੀ ਪਾਰਟੀਆਂ ਵੱਲੋਂ ਆਪੋ ਆਪਣੇ ਉਮੀਦਵਾਰਾਂ ਦੇ ਐਲਾਨ ਕੀਤੇ ਜਾ ਰਹੇ ਹਨ ਇਸ ਦੇ ਚੱਲਦਿਆਂ ਭਾਜਪਾ ਵੱਲੋਂ ਵੀ ਆਪਣੀ 148 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਭਾਜਪਾ ਵੱਲੋਂ ਅਦਾਕਾਰ ਪਾਰਨੋ ਨੂੰ ਵੀ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਮੁਕਲ ਰਾਏ ਨੂੰ ਕ੍ਰਿਸ਼ਨਾਨਗਰ ਉੱਤਰ ਤੋਂ ਉਨ੍ਹਾਂ ਦੇ ਬੇਟੇ ਸੁਭ੍ਰਾਗਸ਼ੂ ਨੂੰ ਬੀਜਪੁਰ ਤੋਂ , ਉਮੀਦਵਾਰਾਂ ਬਣਾਇਆ ਗਿਆ ਹੈ।
ਇਸ ਤਰ੍ਹਾਂ ਬੰਗਾਲ ਅੰਦਰ ਭਾਜਪਾ ਵੱਲੋਂ ਜਿੱਤ ਲਈ ਦਾਅਵੇਦਾਰੀ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਸਿਆਸੀ ਰੈਲੀਆਂ ਵੀ ਕੀਤੀਆਂ ਜਾ ਰਹੀਆਂ ਹਨ । ਪਿਛਲੇ ਦਿਨੀਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਵੀ ਬੰਗਾਲ ਚੋਣਾਂ ਦੌਰਾਨ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮਮਤਾ ਬੈਨਰਜੀ ਤੇ ਖੂਬ ਤਿੱਖੇ ਸ਼ਬਦੀ ਵਾਰ ਕੀਤੇ ਗਏ ਸਨ । ਲਗਾਤਾਰ ਵਿਰੋਧੀ ਪਾਰਟੀਆਂ ਵੱਲੋਂ ਮਮਤਾ ਬੈਨਰਜੀ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕੇ ਜਾ ਰਹੇ ਹਨ। ਪਰ ਉਥੇ ਹੀ ਬੰਗਾਲ ਦੇ ਵਿੱਚ ਭਾਜਪਾ ਦੀਆਂ ਮੁਸ਼ਕਿਲਾਂ ਕਿਸਾਨਾਂ ਵੱਲੋਂ ਵਧਾਈਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਵੱਲੋਂ ਭਾਜਪਾ ਦੇ ਖ਼ਿਲਾਫ਼ ਪ੍ਰਚਾਰ ਕੀਤਾ ਜਾ ਰਿਹਾ ਹੈ ।