ਭਾਜਪਾ ਨੇ ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੋਆਰਡੀਨੇਟਰ ਕੀਤੇ ਨਿਯੁਕਤ

Prabhjot Kaur
1 Min Read

ਚੰਡੀਗੜ੍ਹ:  ਭਾਜਪਾ ਆਪਣੇ ਸੰਗਠਨ ਨੂੰ ਮਜ਼ਬੂਤ ​​ਕਰਦਿਆਂ ਸਾਰੇ 13 ਲੋਕ ਸਭਾ ਹਲਕਿਆਂ ਵਿੱਚ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਇਸ ਪਿੱਛੇ ਕੋਸ਼ਿਸ਼ ਹੈ ਕਿ ਚੋਣਾਂ ਨੂੰ ਚੰਗੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਇਹ ਹੁਕਮ ਪਾਰਟੀ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਲੁਧਿਆਣਾ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੇ ਦਫ਼ਤਰੀ ਸਕੱਤਰਾਂ ਨੂੰ ਸਟੇਟ ਸੈੱਲ ਵਿੱਚ ਤਾਇਨਾਤ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਕਿਸਾਨ ਸੈੱਲ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment