ਚੰਡੀਗੜ੍ਹ : ਭਾਜਪਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਗੁਰਮੀਤ ਸਿੰਘ ਰਾਣਾ ਸੋਢੀ, ਮਨੋਰੰਜਨ ਕਾਲੀਆ, ਅਮਨਜੋਤ ਕੌਰ ਰਾਮੂਵਾਲੀਆ ਤੇ ਜੈਵੀਰ ਸ਼ੇਰਗਿਲ ਨੂੰ ਭਾਜਪਾ ਦੀ ਕੌਮੀ ਕਾਰਜਕਾਰਨੀ ‘ਚ ਸ਼ਾਮਲ ਕੀਤਾ ਗਿਆ ਹੈ।
ਇਹ ਨਿਯੁਕਤੀਆਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਵਲੋਂ ਕੀਤੀਆਂ ਗਈਆਂ ਹਨ। ਭਾਜਪਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੂੰ ਕੌਮੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਜੈਵੀਰ ਸ਼ੇਰਗਿੱਲ ਨੂੰ ਕੌਮੀ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ਹੈ। ਪਾਰਟੀ ਨੇ ਭਾਜਪਾ ਦੀ ਉੱਤਰਾਖੰਡ ਇਕਾਈ ਦੇ ਸਾਬਕਾ ਪ੍ਰਧਾਨ ਮਦਨ ਕੌਸ਼ਿਕ, ਪਾਰਟੀ ਦੀ ਛੱਤੀਸਗੜ੍ਹ ਇਕਾਈ ਦੇ ਸਾਬਕਾ ਪ੍ਰਧਾਨ ਵਿਸ਼ਨੂੰਦੇਵ ਸਾਈਂ ਅਤੇ ਭਾਜਪਾ ਦੀ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਮਨੋਰੰਜਨ ਕਾਲੀਆ ਨੂੰ ਰਾਸ਼ਟਰੀ ਕਾਰਜਕਾਰਨੀ ਕਮੇਟੀ ਦਾ ਵਿਸ਼ੇਸ਼ ਸੱਦਾ ਦਿੱਤਾ ਹੈ। ਪਾਰਟੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।
Former Punjab CM Captain Amarinder Singh and former MP Sunil Jakhar appointed as members of the National Executive: BJP pic.twitter.com/T4QsJpkx9d
— ANI (@ANI) December 2, 2022
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤੰਬਰ 2022 ਵਿਚ ਭਾਰਤੀ ਜਨਤਾ ਪਾਰਟੀ ਜੁਆਇਨ ਕੀਤੀ ਸੀ। ਇਸ ਦੇ ਨਾਲ ਹੀ ਕੈਪਟਨ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਜਿਸ ਦਾ ਗਠਨ 2021 ਵਿਚ ਕੀਤਾ ਗਿਆ ਸੀ, ਉਸ ਦਾ ਭਾਜਪਾ ਵਿਚ ਰਲੇਵਾਂ ਕਰ ਲਿਆ ਸੀ। ਸਤੰਬਰ 2021 ਵਿਚ ਮੁੱਖ ਮੰਤਰੀ ਅਹੁਦੇ ਤੋਂ ਹਟਾਏ ਜਾਣ ਦੇ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.