ਚੰਡੀਗੜ੍ਹ ਇੱਕ ਪਾਸੇ ਜਿਥੇ ਭਾਜਪਾ ਨੂੰ ਵੱਡੇ ਪੱਧਰ ਤੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਲਗਾਤਾਰ ਪੰਜਾਬ ਦੀ ਸੱਤਾਧਾਰੀ ਕਾਂਗਰਸ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਸੀਨੀਅਰ ਆਗੂ ਸ਼ਵੇਤ ਮਲਿਕ ਵੱਲੋਂ ਗੀਤ ਗਾ ਕੇ ਕੈਪਟਨ ਅਮਰਿੰਦਰ ਸਿੰਘ ਦੀ ਇਹ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ ਹੈ। ਦਰਅਸਲ ਸ਼ਵੇਤ ਮਲਿਕ ਵੱਲੋਂ ਪੰਜਾਬ ਵਿਧਾਨ ਸਭਾ ਅੰਦਰ ਕਾਇਮ ਕੀਤੇ ਗਏ ਬਜਟ ਨੂੰ ਲੈ ਕੇ ਕੈਪਟਨ ਸਰਕਾਰ ਵਿਰੁੱਧ ਨਿਸ਼ਾਨੇ ਸਾਧੇ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਵੱਲੋਂ ਜੋ ਬਜਟ ਪੇਸ਼ ਕੀਤਾ ਗਿਆ ਉਹ ਸਿਰਫ ਝੂਠ ਦਾ ਪੁਲੰਦਾ ਹੈ । ਇਸ ਮੌਕੇ ਬੋਲਦਿਆਂ ਸ਼ਵੇਤ ਮਲਿਕ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਝੂਠਾ ਗਰਦਾਨ ਦਿੱਤਾ । ਮਲਿਕ ਨੇ ਕਿਹਾ ਕਿ ਸਦੀ ਦਾ ਜੇਕਰ ਕੋਈ ਸਭ ਤੋਂ ਝੂਠਾ ਮੁੱਖ ਮੰਤਰੀ ਹੋਵੇਗਾ ਤਾਂ ਉਹ ਸਿਰਫ਼ ਤੇ ਸਿਰਫ਼ ਕੈਪਟਨ ਅਮਰਿੰਦਰ ਸਿੰਘ ਹਨ । ਸ਼ਵੇਤ ਮਲਿਕ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦੀ ਅਗਵਾਈ ਦੇ ਵਿਚ ਦੀ ਰਹਿਨੁਮਾਈ ਵਿੱਚ ਮੈਨੀਫੈਸਟੋ ਜਾਰੀ ਕੀਤਾ ਗਿਆ ਸੀ ਅਤੇ ਭੋਲੇ ਭਾਲੇ ਲੋਕਾਂ ਨੂੰ ਗੁਮਰਾਹ ਕੀਤਾ ਗਿਆ ਸੀ