BJP ਉਮੀਦਵਾਰ ਜੀਵਨ ਗੁਪਤਾ ਨੇ ਭਰਿਆ ਨਾਮਜ਼ਦਗੀ-ਪੱਤਰ

Global Team
2 Min Read

ਲੁਧਿਆਣਾ: ਲੁਧਿਆਣਾ ਪੱਛਮੀ ਵਿਧਾਨ ਸਭਾ ਜਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜੀਵਨ ਗੁਪਤਾ ਨੇ ਅੱਜ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖ਼ਿਲ ਕਰ ਦਿੱਤਾ ਹੈ। ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਨੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਅਤੇ ਰਵਨੀਤ ਸਿੰਘ ਬਿੱਟੂ ਦੀ ਮੌਜੂਦਗੀ ’ਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਦੱਸ ਦਈਏ ਕਿ ਵੱਡੇ ਕਾਫ਼ਲੇ ’ਚ ਭਾਜਪਾ ਆਗੂ ਤੇ ਵਰਕਰ ਜੀਵਨ ਗੁਪਤਾ ਨਾਲ ਜ਼ਿਲ੍ਹਾ ਚੋਣ ਅਧਿਕਾਰੀ ਦਫ਼ਤਰ ਪੁੱਜੇ ਤੇ ਉਨ੍ਹਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇੇ ਹਨ।

ਜੀਵਨ ਗੁਪਤਾ ਨੇ ਕਿਹਾ ਕਿ ਅਸੀਂ ਉਪ ਚੋਣ ਵੱਡੇ ਫਰਕ ਨਾਲ ਜਿੱਤਾਂਗੇ। ਸਰਕਾਰ ਬਦਲਾਅ ਦੀ ਗੱਲ ਕਰਦੀ ਸੀ, ਅੱਜ ਜਨਤਾ ਉਨ੍ਹਾਂ ਨੂੰ ਬਦਲਾਅ ਦਿਖਾਏਗੀ। ਜਨਤਾ ਨੇ ਇਸ ਸਰਕਾਰ ਨੂੰ ਸਾਢੇ 3 ਸਾਲਾਂ ਤੋਂ ਦੇਖਿਆ ਹੈ। ਸਾਢੇ ਤਿੰਨ ਸਾਲਾਂ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ੇ ਦੀ ਲਤ ਵਧੀ ਹੈ। ਸਰਕਾਰ ਰੇਤ ਦੀ ਖੁਦਾਈ ਕਰਵਾ ਰਹੀ ਹੈ। ਲੁਧਿਆਣਾ ਪੱਛਮੀ ਦੇ ਵੋਟਰ ਪੰਜਾਬ ਦਾ ਨਵਾਂ ਇਤਿਹਾਸ ਲਿਖਣ ਜਾ ਰਹੇ ਹਨ। ਮੈਂ ਅਗਲੇ ਦੋ ਦਿਨਾਂ ਲਈ ਲੋਕਾਂ ਵਿੱਚ ਜਾ ਕੇ ਵੋਟਾਂ ਮੰਗ ਰਿਹਾ ਹਾਂ। ਮੈਨੂੰ ਲੋਕਾਂ ਤੋਂ ਬਹੁਤ ਪਿਆਰ ਮਿਲ ਰਿਹਾ ਹੈ। ਜੀਵਨ ਗੁਪਤਾ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਪ੍ਰਗਟਾਇਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment