ਕੰਗਨਾ ਨੇ ਮੁੜ ਦਿੱਤਾ ਟੇਢਾ ਬਿਆਨ, ਪੰਜਾਬੀਆਂ ਸਣੇ ਹੁਣ ਤਾਂ ਭਾਜਪਾ ਨੇਤਾ ਵੀ ਕਰ ਰਹੇ ਵਿਰੋਧ

Global Team
2 Min Read

ਨਿਊਜ਼ ਡੈਸਕ: ਸੰਸਦ ਮੈਂਬਰ ਕੰਗਨਾ ਰਣੌਤ ( Kangana Ranaut ) ਆਪਣੇ ਭੜਕਾਊ ਬਿਆਨਾਂ ਨੂੰ ਲੈ ਕੇ ਚਰਚਾ ਵਿੱਚ ਬਣੀ ਰਹਿੰਦੀ ਹੈ। ਹੁਣ ਕੰਗਨਾ ਨੇ ਗਾਂਧੀ ( Mahatma Gandhi) ਜਯੰਤੀ ਮੌਕੇ ਟਿੱਪਣੀ ਕੀਤੀ ਹੈ। ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ‘ਤੇ ਲਾਲ ਬਹਾਦੁਰ ਸ਼ਾਸਤਰੀ ( Lal Bahadur Shastri ) ਦੀ ਫੋਟੋ ਪੋਸਟ ਕਰਕੇ ਲਿਖਿਆ ਕਿ ‘ਦੇਸ਼ ਪਿਤਾ ਨਹੀਂ, ਦੇਸ਼ ਦੇ ਤਾਂ ਲਾਲ ਹੁੰਦੇ ਨੇ।’

ਕੰਗਨਾ ਦੇ ਇਸ ਬਿਆਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ ਬੀਜੀਪੀ ਆਗੂ ਹਰਜੀਤ ਗਰੇਵਾਲ ਨੇ ਆਪਣੀ ਪ੍ਰਤਿਕਿਰਿਆ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਕੰਗਨਾ ਨੂੰ ਸੋਚ ਸਮਝ ਕੇ ਬੋਲਣਾ ਚਾਹੀਦਾ ਹੈ। ਕੰਗਨਾ ਮਹਾਤਮਾ ਗਾਂਧੀ ਨੂੰ ਨਹੀਂ , ਲਾਲ ਬਹਾਦਰ ਨੂੰ ਪਸੰਦ ਕੀਤਾ। ਕੋਈ ਉਨ੍ਹਾਂ ਨੂੰ ਦੱਸੇ ਕਿ ਲਾਲ ਬਹਾਦਰ ਸ਼ਾਸਤਰੀ ਗਾਂਧੀ ਦੇ ਸਭ ਤੋਂ ਵੱਡੇ ਸਮਰਥਕ ਸਨ। ਜੇਕਰ ਤੁਸੀਂ ਉਹਨਾਂ ਦੇ ਸਮਰਥਕ ਦੀ ਇੱਜ਼ਤ ਕਰ ਰਹੇ ਹੋ ਅਤੇ ਉਸ ਦੇ ਮਾਰਗਦਰਸ਼ਕ ਦਾ ਅਪਮਾਨ ਕਰ ਰਹੇ ਹੋ ਤਾਂ ਇਹ ਕਿੱਥੋਂ ਦੀ ਸਿਆਣਪ ਹੈ? ਕੰਗਨਾ ਦਾ ਵਿਚਾਰ ਨਾਥ ਰਾਮੂ ਗੋਡਸੇ ਦਾ ਵਿਚਾਰ ਹੈ। ਦੇਸ਼ ਦੀ ਆਜ਼ਾਦੀ ਵਿੱਚ ਗਾਂਧੀ ਦਾ ਯੋਗਦਾਨ ਸਭ ਦੇ ਸਾਹਮਣੇ ਹੈ। ਮੈਨੂੰ ਲੱਗਦਾ ਹੈ ਕਿ ਮੰਡੀ ਦੇ ਲੋਕਾਂ ਨੇ ਬਹੁਤ ਵੱਡੀ ਗਲਤੀ ਕੀਤੀ ਹੈ। ਰੱਬ ਉਸਨੂੰ ਬੁੱਧੀ ਦੇਵੇ। ਉਸ ਨੂੰ ਅਜਿਹੇ ਬਿਆਨ ਦੇਣ ਤੋਂ ਬਚਣਾ ਚਾਹੀਦਾ ਹੈ।

ਉੱਥੇ ਹੀ ਦੂਜੇ ਪਾਸੇ ਰਵਨੀਤ ਰਵਨੀਤ ਸਿੰਘ ਬਿੱਟੂ ਨੇ ਮਹਾਤਮਾ ਗਾਂਧੀ ਬਾਰੇ ਇੱਕ ਰੱਖੇ ਗਏ ਸਮਾਗਮ ਦੇ ਵਿੱਚ ਇਸ ਬਾਰੇ ਬੋਲਦਿਆਂ ਕਿਹਾ ਕਿ ਗਾਂਧੀ ਜੀ ਨੇ ਵੀ ਕਿਹਾ ਸੀ ਕਿ ਜੇ ਕੁੱਛ ਬੁਰੀ ਸੁਣਦੇ ਹੋ ਆਪਣੇ ਕੰਨ ਬੰਦ ਕਰ ਲਵੋ।

ਜਦਕਿ ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਭਾਜਪਾ ਨੂੰ ਕੰਗਣਾ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਹੁਣ ਉਸ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment