ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਭਾਜਪਾ ਦਾ ਵਫ਼ਦ ਰਾਜਪਾਲ ਨਾਲ ਕਰੇਗਾ ਮੁਲਾਕਾਤ

TeamGlobalPunjab
2 Min Read

ਚੰਡੀਗੜ੍ਹ: ਭਾਜਪਾ ਦੇ ਚੋਣ ਪ੍ਰਚਾਰ ਦਾ ਆਗਾਜ਼ ਕਰਨ ਬੀਤੇ ਦਿਨੀਂ ਪ੍ਰਧਾਨ ਮੰਤਰੀ ਮੋਦੀ ਪੰਜਾਬ ਪੰਹੁਚੇ ਸਨ, ਪਰ ਨਰਿੰਦਰ ਮੋਦੀ ਦਾ ਇਹ ਦੌਰਾ ਰੱਦ ਹੋ ਗਿਆ। ਜਿਸ ਦਾ ਕਾਰਨ ਸੁਰੱਖਿਆ ਪ੍ਰਬੰਧਾਂ ‘ਚ ਕੌਤਾਹੀ ਦੱਸਿਆ ਜਾ ਰਿਹਾ ਹੈ ਤੇ ਕੇਂਦਰ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਇਸ ਦਾ ਜਵਾਬ ਮੰਗਿਆ ਹੈ।

ਇਸੇ ਮਸਲੇ ਨੂੰ ਲੈ ਕੇ ਅੱਜ ਪੰਜਾਬ ਭਾਜਪਾ ਦਾ ਵਫ਼ਦ ਕਰੀਬ 11 ਵਜੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰੇਗਾ ਤੇ ਪ੍ਰਧਾਨ ਮੰਤਰੀ ਦੇ ਸੁਰੱਖਿਆ ਪ੍ਰਬੰਧਾਂ ਸਬੰਧੀ ਵਾਪਰੇ ਘਟਨਾਕ੍ਰਮ ਲਈ ਪੰਜਾਬ ਸਰਕਾਰ ‘ਤੇ ਕਾਰਵਾਈ ਦੀ ਮੰਗ ਕਰੇਗਾ।

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ 5 ਜਨਵਰੀ ਨੂੰ ਪੰਜਾਬ ਦੌਰੇ ’ਤੇ ਪਹੁੰਚੇ ਸਨ। ਪੀਐਮ ਮੋਦੀ ਦਾ ਜਹਾਜ਼ ਬਠਿੰਡਾ ਏਅਰਪੋਰਟ ‘ਤੇ ਉੱਤਰਿਆ ਜਿੱਥੇ ਪੰਜਾਬ ਦੇ ਖ਼ਜਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਉਹਨਾਂ ਦਾ ਸਵਾਗਤ ਕੀਤਾ। ਬਠਿੰਡਾ ਏਅਰਪੋਰਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਪਰ ਰਾਹੀਂ ਹੂਸੈਨੀਵਾਲਾ ਸ਼ਹੀਦੀ ਸਮਾਰਕ ਤੇ ਉਸ ਤੋਂ ਮਗਰੋਂ ਫਿਰੋਜ਼ਪੁਰ ਰੈਲੀ ਵਿੱਚ ਜਾਣਾ ਸੀ, ਪਰ ਮੌਸਮ ਖ਼ਰਾਬ ਹੋਣ ਕਾਰਨ ਪ੍ਰਧਾਨ ਮੰਤਰੀ ਮੋਦੀ ਨੂੰ ਬਾਏ ਰੋਡ ਹੂਸੈਨੀਵਾਲਾ ਜਾਣਾ ਪਿਆ। ਜਦੋਂ ਪ੍ਰਧਾਨ ਮੰਤਰੀ ਮੋਦੀ ਫਿਰੋਜ਼ਪੁਰ ਰੈਲੀ ਵਾਲੀ ਥਾਂ ’ਤੇ ਜਾਣ ਲੱਗੇ ਤਾਂ ਰਸਤੇ ਵਿੱਚ ਕਿਸਾਨਾਂ ਨੇ ਰੋਡ ਜਾਮ ਕਰ ਦਿੱਤਾ ਜਿਸ ਕਾਰਨ ਪ੍ਰਧਾਨ ਮੰਤਰੀ ਮੋਦੀ ਨੂੰ ਕਰੀਬ 15 ਤੋਂ 20 ਮਿੰਟ ਸੜਕ ’ਤੇ ਹੀ ਰੁਕਣਾ ਪਿਆ ਤੇ ਮੋਦੀ ਨੇ ਆਪਣਾ ਦੌਰਾ ਰੱਦ ਕਰ ਦਿੱਤਾ।

Share this Article
Leave a comment