ਚੰਡੀਗੜ੍ਹ: ਕੇਂਦਰ ਦੀ ਭਾਜਪਾ ਸਰਕਾਰ ਇੱਕ ਵਾਰ ਫਿਰ ਪੰਜਾਬ ਦਾ ਪਾਣੀ ਜ਼ਬਰਦਸਤੀ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਜਿਸ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਪਹੁੰਚ ਗਏ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਥੋਂ ਦੇ ਹਾਲਾਤ ਵਿਗੜਦੇ ਹਨ ਤਾਂ ਬੀਬੀਐਮਬੀ ਦੇ ਅਧਿਕਾਰੀ ਤੇ ਭਾਜਪਾ ਜ਼ਿੰਮੇਵਾਰ ਹੋਵੇਗੀ।
ਨੰਗਲ ਡੈਮ ਪਹੁੰਚੇ CM ਮਾਨ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੰਗਲ ਵਿਖੇ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦੀ ਵਾਰ-ਵਾਰ ਕੋਸ਼ਿਸ਼ ਨਾ ਕਰੇ, ਨਹੀਂ ਤਾਂ ਪੰਜਾਬ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਵੇਗਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬੀਬੀਐਮਬੀ ਦਾ ਪੁਨਰਗਠਨ ਜ਼ਰੂਰੀ ਹੈ, ਪੰਜਾਬ ਸਰਕਾਰ ਇਸ ਕਾਰਜ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਵਾਧੂ ਪਾਣੀ ਛੱਡੇ ਜਾਣ ਨੂੰ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਦੱਸਿਆ ਹੈ। ਪੰਜਾਬ ਕੋਲ ਫ਼ਾਲਤੂ ਪਾਣੀ ਨਹੀਂ ਹੈ, ਇਸ ਲਈ ਕਿਸੇ ਨੂੰ ਵਾਧੂ ਪਾਣੀ ਨਹੀਂ ਦਿੱਤਾ ਜਾ ਸਕਦਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਪਹਿਲਾਂ ਪਾਣੀ ਦੇ ਚੱਕਰ ਵਿਚ ਬੀਬੀਐਮਬੀ ਦੇ ਅਧਿਕਾਰੀ 21 ਮਈ ਨੂੰ ਵੰਡੇ ਜਾਣ ਵਾਲੇ ਪਾਣੀ ਸਬੰਧੀ ਮੀਟਿੰਗ ਬੁਲਾਉਣੀ ਹੀ ਭੁਲ ਗਏ ਹਨ।
ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਬੀਬੀਐਮਬੀ ਦੇ ਅਧਿਕਾਰੀਆਂ ਨੂੰ ਚਿੱਠੀ ਲਿਖ ਕੇ ਯਾਦ ਕਰਵਾਇਆ ਹੈ। ਕਿਸਾਨਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਕਿਸਾਨਾਂ ਲਈ ਪਾਣੀ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਪਰ ਕਿਸੇ ਇਕ ਕਿਸਾਨ ਦਾ ਪਾਣੀ ਬਚਾਉਣ ਨੂੰ ਲੈ ਕੇ ਬਿਆਨ ਨਹੀਂ ਆਇਆ। ਕੀ ਗੱਲ ਇਕੱਲੇ ਧਰਨੇ ਹੀ ਲਾਉਣੇ ਆਉਂਦੇ ਹਨ। ਇਥੇ ਆ ਕੇ ਧਰਨਾ ਲਗਾਓ। ਇਥੇ ਨਹੀਂ ਉਹ ਧਰਨਾ ਲਗਾ ਸਕਦੇ ਕਿਉਂਕਿ ਇਥੇ ਏਸੀ ਵਾਲੀਆਂ ਟਰਾਲੀਆਂ ਨਹੀਂ ਹਨ। ਕੋਈ ਨਹੀਂ ਅਸੀਂ ਇਕੱਲੇ ਲੜ ਲਵਾਂਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।