Israel Hamas War: ਰਾਹੁਲ ਗਾਂਧੀ ਦੇ ਬਿਆਨ ਨੂੰ ਭਾਜਪਾ ਦੇ ਰਹੀ ਹੈ ਸਿਆਸੀ ਰੰਗ: ਸ਼ਸ਼ੀ ਥਰੂਰ

Rajneet Kaur
2 Min Read

ਨਿਊਜ਼ ਡੈਸਕ: ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਨੂੰ ਲੈ ਕੇ ਦੁਨੀਆ ਦੋ ਗਰੁਪਾਂ ਵਿਚ ਵੰਡੀ ਗਈ ਹੈ। ਕੁਝ ਦੇਸ਼ ਇਜ਼ਰਾਈਲ ਦੇ ਨਾਲ ਖੜ੍ਹੇ ਹਨ ਜਦੋਂਕਿ ਕੁਝ ਫਲਸਤੀਨ ਦਾ ਸਮਰਥਨ ਕਰ ਰਹੇ ਹਨ। ਕਾਂਗਰਸ ਪਾਰਟੀ ਨੇ ਵੀ ਫਲਸਤੀਨ ਦਾ ਸਮਰਥਨ ਕਰਦੇ ਹੋਏ ਬਿਆਨ ਜਾਰੀ ਕੀਤਾ ਹੈ। ਅਜਿਹੇ ‘ਚ ਕਾਂਗਰਸ ਸੰਸਦ ਸ਼ਸ਼ੀ ਥਰੂਰ ਨੇ ਇਸ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਸ਼ਸ਼ੀ ਥਰੂਰ ਨੇ ਕਿਹਾ ਕਿ ਇਜ਼ਰਾਈਲ-ਹਮਾਸ ਯੁੱਧ ਦੌਰਾਨ ਫਿਲਸਤੀਨੀ ਅਧਿਕਾਰਾਂ ਦਾ ਸਮਰਥਨ ਕਰਨ ਵਾਲਾ ਕਾਂਗਰਸ ਪਾਰਟੀ ਦਾ ਬਿਆਨ ਕਿਸੇ ਵੀ ਤਰ੍ਹਾਂ ਇਸ ਮੁੱਦੇ ਦਾ ਵਿਆਪਕ ਪ੍ਰਤੀਬਿੰਬ ਨਹੀਂ ਹੈ। ਥਰੂਰ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਭਾਜਪਾ ਇਸ ਨੂੰ ਸਿਆਸੀ ਰੰਗ ਦੇ ਰਹੀ ਹੈ। ਹੁਣ ਇਹ ਮਾਮਲਾ ਹੋਰ ਮਹੱਤਵ ਪ੍ਰਾਪਤ ਕਰੇਗਾ ਅਤੇ ਸਮੇਂ ਦੇ ਨਾਲ ਸਾਡੀ ਪ੍ਰਤੀਕਿਰਿਆ ਵੀ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ CWC ਦੀ ਮੀਟਿੰਗ ਮੁੱਖ ਤੌਰ ‘ਤੇ ਘਰੇਲੂ ਮੁੱਦਿਆਂ ‘ਤੇ ਕੇਂਦਰਿਤ ਸੀ। ਇਹ ਸਮਾਜਿਕ-ਆਰਥਿਕ ਅਤੇ ਜਾਤੀ ਜਨਗਣਨਾ ‘ਤੇ ਕੇਂਦਰਿਤ ਸੀ। ਜੇਕਰ ਤੁਹਾਨੂੰ CWC ਦੀ ਬੈਠਕ ਤੋਂ ਬਾਅਦ ਰਾਹੁਲ ਗਾਂਧੀ ਦੀ ਪ੍ਰੈੱਸ ਕਾਨਫਰੰਸ ਯਾਦ ਹੈ ਤਾਂ ਉਨ੍ਹਾਂ ਨੇ ਇਸ ਦਾ ਜ਼ਿਕਰ ਹੀ ਕੀਤਾ ਸੀ। ਉਨ੍ਹਾਂ ਨੇ ਇਜ਼ਰਾਈਲ ਅਤੇ ਹਮਾਸ ਮੁੱਦੇ ਦਾ ਜ਼ਿਕਰ ਤੱਕ ਨਹੀਂ ਕੀਤਾ।

ਦਸ ਦਈਏ ਕਿ ਪੀਐਮ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਕਿਹਾ ਕਿ ਭਾਰਤ ਦੇ ਲੋਕ ਇਸ ਮੁਸ਼ਕਿਲ ਸਮੇਂ ਵਿੱਚ ਉਨ੍ਹਾਂ ਦੇ ਦੇਸ਼ ਦੇ ਨਾਲ ਖੜ੍ਹੇ ਹਨ। ਇਸ ਤੋਂ ਪਹਿਲਾਂ ਭਾਜਪਾ ਨੇਤਾ ਅਤੇ ਅਸਾਮ ਦੇ ਸੀਐਮ ਹਿਮੰਤ ਬਿਸਵਾ ਸਰਮਾ ਨੇ ਕਾਂਗਰਸ  ਨੂੰ ਨਿਸ਼ਾਨੇ ‘ਤੇ ਲੈਂਦਿਆ ਕਿਹਾ ਕਿ ਕਾਂਗਰਸ ਦਾ ਪ੍ਰਸਤਾਵ ਪਾਕਿਸਤਾਨ ਅਤੇ ਤਾਲਿਬਾਨ ਦੇ ਬਿਆਨਾਂ ਵਰਗਾ ਹੈ। ਕਾਂਗਰਸ ਨੇ ਹਮਾਸ ਦੀ ਨਿੰਦਾ ਨਹੀਂ ਕੀਤੀ।  ਇਜ਼ਰਾਈਲ ‘ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਨਹੀਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਔਰਤਾਂ ਅਤੇ ਬੱਚਿਆਂ ਨੂੰ ਬੰਧਕ ਬਣਾਏ ਜਾਣ ਬਾਰੇ ਕੁਝ ਨਹੀਂ ਕਿਹਾ ਗਿਆ। ਤੁਸ਼ਟੀਕਰਨ ਦੀ ਰਾਜਨੀਤੀ ਲਈ ਦੇਸ਼ ਦੇ ਹਿੱਤਾਂ ਨੂੰ ਕੁਰਬਾਨ ਕਰਨਾ ਕਾਂਗਰਸ ਦੇ ਡੀਐਨਏ ਵਿੱਚ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment