ਰਾਮ ਲੱਲਾ ਦੀ ਪ੍ਰਾਣ ਪ੍ਰਤੀਸ਼ਠਾ ਤੋਂ 3 ਦਿਨ ਬਾਅਦ ਭਾਜਪਾ ਨੇ ਚੋਣ ਪ੍ਰਚਾਰ ਮੁਹਿੰਮ ਕੀਤੀ ਸ਼ੁਰੂ

Global Team
2 Min Read

ਨਵੀਂ ਦਿੱਲੀ: ਅਯੁੱਧਿਆ ‘ਚ ਰਾਮ ਲੱਲਾ ਦੀ ਪ੍ਰਾਣ ਪ੍ਰਤੀਸ਼ਠਾ ਤੋਂ 3 ਦਿਨ ਬਾਅਦ ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਪ੍ਰਚਾਰ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ‘ਚ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ।

ਇਸ ਦੌਰਾਨ ਭਾਜਪਾ ਦਾ ਵਿਸ਼ੇਸ਼ ਚੋਣ ਥੀਮ ਗੀਤ ਵੀ ਰਿਲੀਜ਼ ਕੀਤਾ ਗਿਆ। ‘ਸਪਨੇ ਨਹੀਂ ਹਕੀਕਤ ਨੂੰ ਬੁਣਦੇ ਹਾਂ, ਤਾਂ ਹੀ ਸਭ ਮੋਦੀ ਨੂੰ ਚੁਣਦੇ ਆ’। ਪਾਰਟੀ ਦਾ ਕਹਿਣਾ ਹੈ ਕਿ ਇਹ ਨਾਅਰਾ ਅਸਲ ਵਿੱਚ ਜਨਤਾ ਵੱਲੋਂ ਹੀ ਆਇਆ ਹੈ। ਭਾਜਪਾ ਨੇ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਪਾਰਟੀ ਨੇ ਇਹ ਸਲੋਗਨ ਅਪਣਾਇਆ ਹੈ।

ਇਸ ਦੇ ਨਾਲ ਹੀ ਪੀਐਮ ਮੋਦੀ ਨੇ 2024 ਦੀਆਂ ਚੋਣਾਂ ਲਈ ਭਾਜਪਾ ਦੇ ਚੋਣ ਮੈਨੀਫੈਸਟੋ ਲਈ ਜਨਤਾ ਤੋਂ ਸੁਝਾਅ ਮੰਗੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਮੈਨੀਫੈਸਟੋ ਬਾਰੇ ਨਮੋ ਐਪ ਅਤੇ https://www.narendramodi.in/ ‘ਤੇ ਸਲਾਹ ਦੇ ਸਕਦਾ ਹੈ।

ਇਸ ਦੌਰਾਨ ਜੇਪੀ ਨੱਡਾ ਨੇ ਕਿਹਾ ਕਿ ਪੀਐਮ ਮੋਦੀ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਦੇ ਹਨ, ਪਿਛਲੀ ਪੀੜ੍ਹੀ, ਮੌਜੂਦਾ ਪੀੜ੍ਹੀ ਜਾਂ ਆਉਣ ਵਾਲੀ ਪੀੜ੍ਹੀ ਦੇ ਵਾਅਦਿਆਂ ਅਤੇ ਸੁਪਨਿਆਂ ਨੂੰ ਪੂਰਾ ਕਰਨ ਦੀ ਗਾਰੰਟੀ ਦਿੰਦੇ ਹਨ। ਸਾਲ, ਦਹਾਕੇ ਜਾਂ 500 ਸਾਲ ਪੁਰਾਣੇ ਸੁਪਨੇ ਪੀਐਮ ਮੋਦੀ ਨੇ ਪੂਰੇ ਕੀਤੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment