ਹੁਸ਼ਿਆਰਪੁਰ : ਇੰਨੀ ਦਿਨੀਂ ਦੇਸ਼ ਅੰਦਰ ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ ਅਤੇ ਲੋਕਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇੱਥੇ ਹੀ ਬੱਸ ਨਹੀਂ ਕਈ ਥਾਂਈ ਤਾਂ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਵੀ ਕੀਤੇ ਜਾਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਇਸ ਦੇ ਚਲਦਿਆਂ ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਇਸ ਕਨੂੰਨ ਨੂੰ ਪੰਜਾਬ ਵਿੱਚ ਲਾਗੂ ਨਾ ਕਰਨ ਦੀ ਗੱਲ ਕਹੀ ਗਈ ਸੀ ਪਰ ਇਹ ਕਨੂੰਨ ਫਿਰ ਵੀ ਪੰਜਾਬ ‘ਚ ਲਾਗੂ ਹੋ ਗਿਆ ਹੈ। ਇਸ ਦੀ ਪੁਸ਼ਟੀ ਹੁਸ਼ਿਆਰਪੁਰ ਤੋਂ ਭਾਜਪਾ ਆਗੂ ਵਿਜੇ ਸਾਂਪਲਾ ਨੇ ਕੀਤੀ ਹੈ।
पूरे देश भर में #CAA लागू हो चुका है पंजाब के मुख्यमंत्री @capt_amarinder जी जो कह रहे थे कि हम पंजाब में लागू नहीं करेंगे अब हिम्मत है तो रोक कर दिखायें । #IndiaSupportsCCA pic.twitter.com/C7dgkTEqr2
— Vijay Sampla (@thevijaysampla) January 11, 2020
ਉਨ੍ਹਾਂ ਟਵੀਟ ਕਰਦਿਆਂ ਇਸ ਦੀ ਨਾ ਸਿਰਫ ਪੁਸ਼ਟੀ ਕੀਤੀ ਬਲਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼ਰੇਆਮ ਧਮਕੀ ਵੀ ਦਿੱਤੀ ਹੈ। ਸਾਂਪਲਾ ਨੇ ਟਵੀਟ ਕਰਦਿਆਂ ਲਿਖਿਆ ਕਿ ਜਿਹੜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਹਿ ਰਹੇ ਸਨ ਕਿ ਅਸੀਂ ਪੰਜਾਬ ‘ਚ ਲਾਗੂ ਨਹੀਂ ਕਰਾਂਗੇ ਹੁਣ ਜੇ ਹਿੰਮਤ ਹੈ ਤਾਂ ਰੋਕ ਕੇ ਦਿਖਾਵੇ।
ਭਾਜਪਾ ਆਗੂ ਵੱਲੋਂ ਕੀਤੇ ਗਏ ਟਵੀਟ ਨੇ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਫਿਲਹਾਲ ਸਾਂਪਲਾ ਦੇ ਟਵੀਟ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਕੋਈ ਟਿੱਪਣੀ ਨਹੀਂ ਕੀਤੀ ਗਈ।