ਭਾਜਪਾ ਆਗੂ ਮਹਿੰਦਰ ਭਗਤ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ

Rajneet Kaur
1 Min Read

ਜਲੰਧਰ: ਜਲੰਧਰ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ ।ਸੂਬੇ ਦੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਦਲ-ਬਦਲ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਭਾਰਤੀ ਜਨਤਾ ਪਾਰਟੀ  ਦੇ ਸੀਨੀਅਰ ਆਗੂ ਮੋਹਿੰਦਰ ਭਗਤ ਨੇ ਬੀਜੇਪੀ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਮੋਹਿੰਦਰ ਭਗਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਪਾਰਟੀ ‘ਚ ਸ਼ਾਮਿਲ ਕੀਤਾ।

ਇਸ ਸਮੇਂ ਮਹਿੰਦਰ ਭਗਤ ਜਲੰਧਰ ਵੈੱਸਟ ਸਰਕਲ ਦੇ ਇੰਚਾਰਜ ਤੇ ਪੰਜਾਬ ਭਾਜਪਾ ਦੇ ਬੁਲਾਰੇ ਸਨ। ਉਹ ਜਲੰਧਰ ਪੱਛਮੀ ਤੋਂ ਭਾਜਪਾ ਦੀ ਟਿਕਟ ‘ਤੇ ਦੋ ਵਾਰ ਚੋਣ ਲੜ ਚੁੱਕੇ ਹਨ ਪਰ ਸਫਲਤਾ ਨਹੀਂ ਮਿਲੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment