ਬੀਜੇਪੀ ਨੇਤਾ ਮਿਥੁਨ ਚੱਕਰਵਰਤੀ ਦਾ ਵੱਡਾ ਦਾਅਵਾ, 38 TMC ਵਿਧਾਇਕ ਉਨ੍ਹਾਂ ਦੇ ਸੰਪਰਕ ‘ਚ, ਕਦੇ ਵੀ ਕੁਝ ਵੀ ਹੋ ਸਕਦਾ ਹੈ

Rajneet Kaur
2 Min Read

ਨਿਊਜ਼ ਡੈਸਕ: ਭਾਜਪਾ ਨੇਤਾ ਅਤੇ ਬਾਲੀਵੁੱਡ ਸੁਪਰਸਟਾਰ ਮਿਥੁਨ ਚੱਕਰਵਰਤੀ ਨੇ ਦਾਅਵਾ ਕੀਤਾ ਕਿ ਪੱਛਮੀ ਬੰਗਾਲ ‘ਚ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਸਰਕਾਰ ਕਿਸੇ ਵੀ ਸਮੇਂ ਡਿੱਗ ਸਕਦੀ ਹੈ। ਤ੍ਰਿਣਮੂਲ ਦੇ ਘੱਟੋ-ਘੱਟ 38 ਵਿਧਾਇਕ ਉਨ੍ਹਾਂ ਦੇ ਸੰਪਰਕ ‘ਚ ਹਨ। ਮਿਥੁਨ ਨੇ ਕਿਹਾ ਕਿ ਤਿਆਰ ਰਹੋ ਕਦੇ ਵੀ ਕੁਝ ਵੀ ਹੋ ਸਕਦਾ ਹੈ।

ਮਿਥੁਨ ਨੇ ਕਿਹਾ ਕਿ ਅਸੀਂ ਟੀਐਮਸੀ ਤੋਂ ਹੋਰ ਸੜੇ ਆਲੂ ਨਾ ਲੈਣ ਦਾ ਫੈਸਲਾ ਕੀਤਾ ਹੈ। ਸਿਰਫ਼ 21 ਹੀ ਨਹੀਂ, ਤ੍ਰਿਣਮੂਲ ਦੇ 38 ਵਿਧਾਇਕ ਮੇਰੇ ਸੰਪਰਕ ਵਿੱਚ ਹਨ। ਕੋਈ ਨਹੀਂ ਜਾਣਦਾ ਕਿ ਜਦੋਂ ਸੀਟੀ ਵੱਜੀ ਤਾਂ ਕੀ ਹੋਵੇਗਾ। ਇਸ ਤੋਂ ਇਲਾਵਾ ਕਈ ਹੋਰ ਕੇਂਦਰੀ ਲੀਡਰਸ਼ਿਪ ਦੇ ਸਿੱਧੇ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਇਸ ਲਈ ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾ ਹੈ। ਉਹ ਉਦੋਂ ਹੀ ਨਾਂ ਦਸਣਗੇ ਜਦੋਂ ਪਾਰਟੀ ਦੀ ਉੱਚ ਲੀਡਰਸ਼ਿਪ ਨਿਰਦੇਸ਼ ਦੇਵੇਗੀ।

ਇਸ ਤੋਂ ਪਹਿਲਾਂ ਮਿਥੁਨ ਨੇ ਜੁਲਾਈ ‘ਚ ਕੋਲਕਾਤਾ ਆ ਕੇ ਤ੍ਰਿਣਮੂਲ ਸੰਸਦੀ ਦਲ ‘ਚ ਫੁੱਟ ਦਾ ਸੰਕੇਤ ਦਿੱਤਾ ਸੀ। ਹੁਣ ਅਸਿੱਧੇ ਤੌਰ ‘ਤੇ ਮਮਤਾ ਬੈਨਰਜੀ ਨੂੰ ਸਖ਼ਤ ਸੰਦੇਸ਼ ਦਿੰਦੇ ਹੋਏ ਕਿਹਾ ਕਿ ਕੇਂਦਰੀ ਲੀਡਰਸ਼ਿਪ ਸੜੇ ਆਲੂਆਂ ਨੂੰ ਸਵੀਕਾਰ ਕਰਨ ‘ਚ ਬਿਲਕੁਲ ਵੀ ਦਿਲਚਸਪੀ ਨਹੀਂ ਲੈ ਰਹੀ। ਪਰ ਉਹ ਉਹਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਟੀਐਮਸੀ ਪਾਰਟੀ ਦੇ ਅੰਦਰ ਬਹੁਤ ਸਾਰੇ ਲੋਕ ਹਨ ਜਿੰਨ੍ਹਾਂ ਦਾ ਦਮ ਘੁਟ ਰਿਹਾ ਹੈ।  ਉਨ੍ਹਾਂ ‘ਤੇ ਵਿਚਾਰ ਕੀਤਾ ਜਾ ਸਕਦਾ ਹੈ, ਉਨ੍ਹਾਂ ਨੂੰ ਮੌਕਾ ਦਿੱਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਮਿਥੁਨ ਨੇ ਦਾਅਵਾ ਕੀਤਾ ਸੀ ਕਿ ਤ੍ਰਿਣਮੂਲ ਦੇ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ ‘ਚ ਹਨ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment