ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

Global Team
2 Min Read

ਚੰਡੀਗੜ੍ਹ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨਜ਼ਦੀਕ ਆਉਣ ਦੇ ਨਾਲ ਹੀ ਸਾਰੀਆਂ ਸਿਆਸੀ ਧਿਰਾਂ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸ ਦੌਰਾਨ ਭਾਜਪਾ ਨੇ ਪੰਜਾਬ ਵਿੱਚ ਤਿਆਰੀਆਂ ਜ਼ੋਰ-ਸ਼ੋਰ ਨਾਲ ਤੇਜ਼ ਕਰ ਦਿੱਤੀਆਂ ਹਨ। ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਆਗੂ ਤਿੰਨ ਰੋਜ਼ਾ ਦੌਰੇ ਲਈ 20 ਜੂਨ ਨੂੰ ਪੰਜਾਬ ਪਹੁੰਚਣਗੇ। ਨਿਤਿਨ ਨਿਬਿਨ 20 ਜੂਨ ਨੂੰ ਅੰਮ੍ਰਿਤਸਰ ਆਉਣਗੇ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਹੋਰ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ।

ਦੱਸਿਆ ਜਾ ਰਿਹਾ ਹੈ ਕਿ 21 ਜੂਨ ਨੂੰ ਯੋਗ ਦਿਵਸ ‘ਤੇ ਅਟਾਰੀ ਬਾਰਡਰ ਵਿਖੇ ਬੀ.ਐੱਸ.ਐੱਫ. (BSF) ਦੇ ਜਵਾਨਾਂ ਨਾਲ ਯੋਗ ਕਰਨਗੇ ਅਤੇ ਉਸ ਤੋਂ ਬਾਅਦ ਜਲੰਧਰ ਹੁੰਦੇ ਹੋਏ ਲੁਧਿਆਣਾ ਪਹੁੰਚਣਗੇ। ਉਹ 21 ਅਤੇ 22 ਜੂਨ ਨੂੰ ਲੁਧਿਆਣਾ ਵਿਖੇ ਰਹਿਣਗੇ ਅਤੇ ਇੱਥੇ ਹੀ ਪੰਜਾਬ ਚੋਣਾਂ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਸੰਗਠਨਾਤਮਕ ਮੀਟਿੰਗ ਕਰਨਗੇ। ਨਿਤਿਨ ਨਬੀਨ ਵੱਲੋਂ ਪੰਜਾਬ ਦੌਰੇ ਦੌਰਾਨ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਵਿੱਚ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਜਾਣਗੇ। ਇਸ ਤੋਂ ਇਲਾਵਾ ਪਾਰਟੀ ਆਗੂਆਂ ਅਤੇ ਵੱਖ-ਵੱਖ ਵਰਗ ਦੇ ਲੋਕਾਂ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ।

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 22 ਜੂਨ ਨੂੰ ਸੰਸਦ ਮੈਂਬਰਾਂ, ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਯੁਵਾ ਨੁਮਾਇੰਦਿਆਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਇੱਕ ਯੁਵਾ ਕਾਨਫਰੰਸ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਭਾਜਪਾ ਪੰਜਾਬ ਦੇ ਸੂਬਾ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸੂਬਾ ਕੋਰ ਗਰੁੱਪ ਦੀਆਂ ਵੱਖ-ਵੱਖ ਮੀਟਿੰਗਾਂ ਵੀ ਨਿਰਧਾਰਤ ਹਨ। ਪੰਜਾਬ ਭਾਜਪਾ ਵੱਲੋਂ ਨਿਤਿਨ ਨਬੀਨ ਦੇ ਪੰਜਾਬ ਦੌਰੇ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment