ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਗੰਗੋਹ ਥਾਣਾ ਖੇਤਰ ਦੇ ਪਿੰਡ ਸੰਘੇੜਾ ਵਿੱਚ ਭਾਜਪਾ ਆਗੂ ਯੋਗੇਸ਼ ਰੋਹਿਲਾ ਨੇ ਆਪਣੇ ਹੀ ਪਰਿਵਾਰ ’ਤੇ ਗੋਲੀਆਂ ਚਲਾ ਦਿੱਤੀਆਂ। ਭਾਜਪਾ ਨੇਤਾ ਨੇ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਨੂੰ ਗੋਲੀ ਮਾਰੀ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਦੇ ਜ਼ਿਲ੍ਹਾ ਕਾਰਜਕਾਰਨੀ ਮੈਂਬਰ ਯੋਗੇਸ਼ ਰੋਹਿਲਾ ਨੇ ਆਪਣੀ ਪਤਨੀ ਅਤੇ ਤਿੰਨ ਬੱਚਿਆਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ‘ਚ ਉਨ੍ਹਾਂ ਦੀ 10 ਸਾਲ ਦੀ ਬੇਟੀ ਸ਼ਰਧਾ ਅਤੇ 4 ਸਾਲ ਦੇ ਬੇਟੇ ਦੇਵਾਂਸ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਉਸ ਦੀ ਪਤਨੀ ਨੇਹਾ (40) ਅਤੇ 6 ਸਾਲਾ ਪੁੱਤਰ ਸ਼ਿਵਾਂਸ਼ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ ਸ਼ਿਵਾਂਸ਼ ਦੀ ਵੀ ਮੌਤ ਹੋ ਗਈ।
ਫਿਲਹਾਲ ਪੁਲਿਸ ਇਸ ਘਟਨਾ ਦੇ ਪਿੱਛੇ ਦੇ ਕਾਰਨਾਂ ਅਤੇ ਪਰਿਵਾਰਕ ਝਗੜੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਨੂੰ ਲੈ ਕੇ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ ਅਤੇ ਸਥਾਨਕ ਲੋਕ ਸਹਿਮੇ ਹੋਏ ਹਨ।
ਦੱਸਿਆ ਜਾ ਰਿਹਾ ਹੈ ਕਿ ਭਾਜਪਾ ਆਗੂ ਨੇ ਘਰ ਦੇ ਅੰਦਰ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਅਤੇ ਚਾਰਾਂ ਦੇ ਸਿਰ ਵਿੱਚ ਗੋਲੀ ਮਾਰੀ ਗਈ ਹੈ। ਫਿਲਹਾਲ ਪੁਲਸ ਨੇ ਦੋਸ਼ੀ ਭਾਜਪਾ ਨੇਤਾ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕਰ ਲਿਆ ਹੈ। ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।