ਬੀਜੇਪੀ ਆਗੂ ਪਰਵੇਸ਼ ਵਰਮਾ ਦੇ ਵਿਗੜੇ ਬੋਲ, CM ਮਾਨ ਨੇ ਪੰਜਾਬ ਵਿਰੋਧੀ ਟਿੱਪਣੀਆਂ ਦੀ ਕੀਤੀ ਨਿੰਦਾ, ਪੰਜਾਬੀਆਂ ਤੋਂ ਮੁਆਫ਼ੀ ਮੰਗਣ ਦੀ ਕੀਤੀ ਮੰਗ

Global Team
4 Min Read

ਨਵੀਂ ਦਿੱਲੀ/ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਆਗੂ ਪਰਵੇਸ਼ ਵਰਮਾ ਵੱਲੋਂ ਦਿੱਤੇ ਗਏ ਭੜਕਾਊ ਅਤੇ ਪੰਜਾਬ ਵਿਰੋਧੀ ਬਿਆਨਾਂ ਦੀ ਸਖ਼ਤ ਨਿੰਦਾ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵਰਮਾ ਦੀਆਂ ਟਿੱਪਣੀਆਂ ਨੂੰ ਫੁੱਟਪਾਊ, ਖ਼ਤਰਨਾਕ, ਪੰਜਾਬੀ ਭਾਈਚਾਰੇ, ਭਾਰਤ ਦੀ ਏਕਤਾ ਅਤੇ ਸੁਰੱਖਿਆ ਵਿੱਚ ਉਨ੍ਹਾਂ ਦੇ ਯੋਗਦਾਨ ਦਾ ਸਿੱਧਾ ਅਪਮਾਨ ਦੱਸਿਆ ਹੈ।

ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਲਈ 5 ਫਰਵਰੀ ਨੂੰ ਵੋਟਿੰਗ ਹੋਵੇਗੀ। ਇਸ ਵਾਰ ਤੀਜੀ ਵਾਰ ਆਮ ਆਦਮੀ ਪਾਰਟੀ ਪੂਰੇ ਬਹੁਮਤ ਨਾਲ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਮੁੱਖ ਵਿਰੋਧੀ ਪਾਰਟੀ ਭਾਜਪਾ ਦੇ ਨਾਲ-ਨਾਲ ਕਾਂਗਰਸ ਨੇ ਵੀ ਆਪਣੇ ਵੱਡੇ ਆਗੂਆਂ ਨੂੰ ਮੈਦਾਨ ਵਿੱਚ ਉਤਾਰ ਕੇ ਆਮ ਆਦਮੀ ਪਾਰਟੀ ਨੂੰ ਸਖ਼ਤ ਟੱਕਰ ਦੇਣ ਦੀ ਕੋਸ਼ਿਸ਼ ਕੀਤੀ ਹੈ। ਅਜਿਹੇ ‘ਚ ਬੀਜੇਪੀ ਦੇ ਨਵੀਂ ਦਿੱਲੀ ਵਿਧਾਨ ਸਭਾ ਤੋਂ ਉਮੀਦਵਾਰ ਪ੍ਰਵੇਸ਼ ਵਰਮਾ ਨੇ ਬੋਲੇ ਵਿਗੜੇ ਹਨ। ਉਨ੍ਹਾਂ ਨੇ ਮੀਡੀਆ ਨੂੰ ਬਿਆਨ ਦਿੰਦੇ ਹੋਏ ਦਿੱਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬ ਨੰਬਰ ਗੱਡੀਆਂ ਘੁੰਮ ਰਹੀਆਂ ਹਨ। ਰਾਜਧਾਨੀ ਵਿਚ 26 ਜਨਵਰੀ ਮਨਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਮੌਕੇ ਉਹ ਦਿੱਲੀ ਅਜਿਹੀ ਕਿ ਵੱਡ਼ਾ ਕਰਨ ਵਾਲੇ ਹਨ, ਜਿਸ ਨਾਲ ਦੇਸ਼ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਹੋ ਸਕਦਾ ਹੈ।

CM ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਕਿਹਾ, “ਦਿੱਲੀ ਭਾਰਤ ਦੀ ਰਾਜਧਾਨੀ ਹੈ, ਅਤੇ ਹਰ ਰਾਜ ਦੇ ਲੋਕ ਇੱਥੇ ਰਹਿੰਦੇ ਹਨ। ਹਰ ਰਾਜ ਦੇ ਵਾਹਨ ਦੇਸ਼ ਭਰ ਵਿੱਚ ਸੁਤੰਤਰ ਰੂਪ ਵਿੱਚ ਘੁੰਮਦੇ ਹਨ। ਉਨ੍ਹਾਂ ਦੀ ਆਵਾਜਾਈ ‘ਤੇ ਕੋਈ ਪਾਬੰਦੀ ਨਹੀਂ ਹੈ। ਦਿੱਲੀ ਵਿੱਚ ਪੰਜਾਬ-ਰਜਿਸਟਰਡ ਵਾਹਨਾਂ ਦੀ ਮੌਜੂਦਗੀ ‘ਤੇ ਸਵਾਲ ਉਠਾਉਣ ਵਾਲਾ ਭਾਜਪਾ ਦਾ ਬਿਆਨ ਨਾ ਸਿਰਫ਼ ਭਿਆਨਕ ਹੈ ਬਲਕਿ ਪੰਜਾਬੀਆਂ ਲਈ ਅਪਮਾਨਜਨਕ ਵੀ ਹੈ। ਉਹ ਇਹ ਸੰਕੇਤ ਦੇ ਰਹੇ ਹਨ ਕਿ ਪੰਜਾਬੀ ਸਿਰਫ਼ ਆਪਣੇ ਮੂਲ ਰਾਜ ਕਾਰਨ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਹਨ। ਇਹ ਅਸਵੀਕਾਰਨਯੋਗ ਹੈ ਅਤੇ ਹਰ ਪੰਜਾਬੀ ਦੀ ਦੇਸ਼ ਭਗਤੀ ਦਾ ਅਪਮਾਨ ਹੈ।”

CM ਮਾਨ ਨੇ ਭਾਜਪਾ ਦੀਆਂ ਤਰਜੀਹਾਂ ‘ਤੇ ਸਵਾਲ ਉਠਾਉਂਦੇ ਹੋਏ ਕਿਹਾ, “ਗ੍ਰਹਿ ਮੰਤਰੀ ਅਮਿਤ ਸ਼ਾਹ ਦੇਸ਼ ਦੀਆਂ ਸਰਹੱਦਾਂ ਨੂੰ ਸੁਰੱਖਿਅਤ ਨਹੀਂ ਕਰ ਸਕਦੇ ਅਤੇ ਨਾ ਹੀ ਹਜ਼ਾਰਾਂ ਬੰਗਲਾਦੇਸ਼ੀਆਂ ਅਤੇ ਰੋਹਿੰਗਿਆਵਾਂ ਦੀ ਗੈਰ-ਕਾਨੂੰਨੀ ਘੁਸਪੈਠ ਨੂੰ ਰੋਕ ਸਕਦੇ ਹਨ। ਫਿਰ ਵੀ, ਉਹ ਅਤੇ ਉਨ੍ਹਾਂ ਦੀ ਪਾਰਟੀ ਦੇ ਨੇਤਾ ਦਿੱਲੀ ਦੀ ਯਾਤਰਾ ਕਰਨ ਵਾਲੇ ਪੰਜਾਬੀਆਂ ਨੂੰ ਸੁਰੱਖਿਆ ਦਾ ਖ਼ਤਰਾ ਦੱਸਦੇ ਹਨ। ਇਹ ਉਨ੍ਹਾਂ ਦੀ ਖਤਰਨਾਕ ਮਾਨਸਿਕਤਾ ਅਤੇ ਦੇਸ਼ ਦੀ ਸੁਰੱਖਿਆ ਅਤੇ ਤਰੱਕੀ ਵਿੱਚ ਪੰਜਾਬ ਦੇ ਅਥਾਹ ਯੋਗਦਾਨ ਪ੍ਰਤੀ ਪੂਰੀ ਤਰ੍ਹਾਂ ਅਣਦੇਖੀ ਨੂੰ ਦਰਸਾਉਂਦਾ ਹੈ। ਭਾਜਪਾਨੂੰ  ਇਸ ਬੇਬੁਨਿਆਦ ਅਤੇ ਸ਼ਰਮਨਾਕ ਦੋਸ਼ ਲਈ ਪੰਜਾਬੀ ਭਾਈਚਾਰੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।”

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment