ਅੰਮ੍ਰਿਤਸਰ : ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨ ਖ਼ਿਲਾਫ਼ ਕਿਸਾਨਾਂ ਦਾ ਧਰਨਾ ਲਗਾਤਾਰ ਚੱਲ ਰਿਹਾ ਹੈ। ਪਰ ਬੀਜੇਪੀ ਦੇ ਲੀਡਰ ਇਨ੍ਹਾਂ ਕਾਨੂੰਨਾਂ ਦੀ ਹਮਾਇਤ ਕਰ ਰਹੇ ਹਨ। ਜਿਸ ਤਹਿਤ ਪੰਜਾਬ ਬੀਜੇਪੀ ਦੇ ਸੀਨੀਅਰ ਲੀਡਰ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਪੱਖ ‘ਚ ਦੱਸਿਆ।
ਸ਼ਵੇਤ ਮਲਿਕ ਨੇ ਕਿਹਾ ਕਿ ਕਿਸਾਨਾਂ ਦੀ ਬਦੌਲਤ ਹੀ ਦੇਸ਼ ਵਿੱਚ ਅੱਜ ਲਗਾਤਾਰ ਦੂਸਰੀ ਵਾਰ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਬਣੀ ਹੈ। ਇਸ ਲਈ ਪੀਐੱਮ ਮੋਦੀ ਨੇ ਕਿਸਾਨਾਂ ਦੀ ਭਲਾਈ ਲਈ ਹੀ ਕਾਨੂੰਨ ਲਿਆਂਦੇ ਹਨ ਇਨ੍ਹਾਂ ਕਾਨੂੰਨਾਂ ਦੇ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ।
ਇਸ ਦੇ ਨਾਲ ਹੀ ਸ਼ਵੇਤ ਮਲਿਕ ਨੇ ਕਿਹਾ ਕਿ ਵਿਰੋਧੀ ਖੇਤੀ ਕਾਨੂੰਨ ਦੇ ਨਾਂ ਤੇ ਸਿਆਸਤ ਕਰ ਰਹੇ ਹਨ ਅਤੇ ਕਿਸਾਨਾਂ ਦੇ ਨਾਂ ‘ਤੇ ਸਿਆਸੀ ਰੋਟੀਆਂ ਸੇਕ ਰਹੇ ਹਨ। ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਸਿਰਫ਼ ਝੂਠੇ ਵਾਅਦੇ ਹੀ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ‘ਚ ਇਕ ਏਕੜ ਵਿੱਚ ਝੋਨਾ ਜਾਂ ਕਣਕ ਲਗਾਉਣ ਦੇ ਨਾਲ ਕਿਸਾਨ ਨੂੰ ਤੀਹ ਤੋਂ ਪੰਜਾਹ ਹਜ਼ਾਰ ਰੁਪਏ ਮਿਲਦੇ ਹਨ। ਪਰ ਆਉਣ ਵਾਲੇ ਸਮੇਂ ਚ ਇਹ ਆਮਦਨ ਦੁੱਗਣੀ ਹੋ ਜਾਵੇਗੀ।