ਭਾਜਪਾ ਆਗੂ ਸੰਦੀਪ ਦਾਇਮਾ ਨੇ ਮਾਮਲਾ ਭਖਣ ‘ਤੇ ਮੰਗੀ ਮੁਆਫ਼ੀ, SGPC ਨੇ ਕੀਤੀ ਖਾਰਜ

Global Team
2 Min Read

ਅੰਮ੍ਰਿਤਸਰ: ਰਾਜਸਥਾਨ ਦੇ ਤਿਜਾਰਾ ਵਿਧਾਨ ਸਭਾ ‘ਚ ਚੋਣ ਪ੍ਰਚਾਰ ਦੌਰਾਨ ਗੁਰਦੁਆਰਿਆਂ ‘ਤੇ ਕੀਤੀ ਗਈ ਵਿਵਾਦਿਤ ਟਿੱਪਣੀ ਨੂੰ ਲੈ ਕੇ ਪੰਜਾਬ ‘ਚ ਵਿਰੋਧ ਹੋਏ। ਇਸ ਤੋਂ ਬਾਅਦ ਭਾਜਪਾ ਨੇਤਾ ਸੰਦੀਪ ਦਾਇਮਾ ਨੇ ਮੁਆਫੀ ਮੰਗ ਲਈ ਹੈ। ਉਸ ਨੇ ਆਪਣੀ ਮੁਆਫੀ ਦੀ ਵੀਡੀਓ ਬਣਾ ਕੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਭੇਜ ਦਿੱਤੀ ਹੈ।

ਇਸ ਦੇ ਨਾਲ ਹੀ ਉਸ ਨੇ ਇਹ ਵੀ ਕਿਹਾ ਹੈ ਕਿ ਉਹ ਗੁਰਦੁਆਰੇ ਆ ਕੇ ਮੁਆਫੀ ਮੰਗਣਗੇ। ਦਰਅਸਲ ਰਾਜਸਥਾਨ ‘ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਭਾਜਪਾ ਦੀ ਰੈਲੀ ਦੌਰਾਨ ਸਟੇਜ ਤੋਂ ਸੰਦੀਪ ਦਿਆਮਾ ਨੇ ਗੁਰਦੁਆਰਿਆਂ ਨੂੰ ਉਖਾੜਨ ਦੀ ਗੱਲ ਕਹੀ ਸੀ। ਜਿਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਸੀ।

ਮੁਆਫ਼ੀਨਾਮੇ ‘ਤੇ ਐਸਜੀਪੀਸੀ ਨੇ ਕਿਹਾ ਕਿ ਬੀਜੇਪੀ ਲੀਡਰ ਨੂੰ ਇਸ ਬਿਆਨ ‘ਤੇ ਵੀ ਸ਼ਰਮ ਆਉਣੀ ਚਾਹੀਦੀ ਹੈ ਕਿਉਂਕਿ ਮੁਸਲਮਾਨਾਂ ਦੇ ਧਾਰਮਿਕ ਅਸਥਾਨਾਂ ਵਿਰੁੱਧ ਬੋਲਣਾ ਵੀ ਗੁਰਦੁਆਰਿਆਂ ਵਾਂਗ ਹੀ ਨਿੰਦਣਯੋਗ ਹੈ। ਦੂਜੇ ਪਾਸੇ ਅਕਾਲੀ ਦਲ ਨੇ ਇਸ ਮੁਆਫ਼ੀ ਨਾਮੇ ਨੂੰ ਖਾਰਜ ਕਰਦਿਆਂ ਭਜਪਾ ਲੀਡਰ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

TAGGED: ,
Share this Article
Leave a comment