Home / News / ਖੇਤੀ ਕਾਨੂੰਨਾਂ ਖ਼ਿਲਾਫ਼ ਰਣਜੀਤ ਬਾਵਾ ਨੂੰ ਵਿਰੋਧ ਕਰਨਾ ਪੈ ਸਕਦਾ ਮਹਿੰਗਾ, ਜਾਣੋ ਕੀ ਹੈ ਵਜ੍ਹਾ

ਖੇਤੀ ਕਾਨੂੰਨਾਂ ਖ਼ਿਲਾਫ਼ ਰਣਜੀਤ ਬਾਵਾ ਨੂੰ ਵਿਰੋਧ ਕਰਨਾ ਪੈ ਸਕਦਾ ਮਹਿੰਗਾ, ਜਾਣੋ ਕੀ ਹੈ ਵਜ੍ਹਾ

ਚੰਡੀਗੜ੍ਹ: ਡਰੱਗਜ਼ ਮਾਮਲੇ ਵਿਚ ਪੰਜਾਬ ਪੁਲੀਸ ਦੀ ਐਸਆਈਟੀ ਵੱਲੋਂ ਕੁਝ ਦਿਨ ਪਹਿਲਾਂ ਲੁਧਿਆਣਾ ਦੇ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਗ੍ਰਿਫ਼ਤਾਰੀ ਤੋਂ ਬਾਅਦ ਗੁਰਦੀਪ ਸਿੰਘ ਰਾਣਾ ਦੀਆਂ ਤਾਰਾਂ ਵੱਡੇ ਪੱਧਰ ‘ਤੇ ਜੁੜੀਆਂ ਦਿਖਾਈ ਦੇ ਰਹੀਆਂ ਹਨ।

ਇਸ ਤੋਂ ਇਲਾਵਾ ਗੁਰਦੀਪ ਸਿੰਘ ਰਾਣਾ ਦੀ ਇਕ ਫ਼ੋਟੋ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਨਾਲ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਜਿਸ ਦੀ ਸ਼ਿਕਾਇਤ ਬੀਜੇਪੀ ਲੀਡਰ ਅਸ਼ੋਕ ਸਰੀਨ ਹਿੱਕੀ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਕੀਤੀ ਹੈ।

ਪੰਜਾਬੀ ਗਾਇਕ ਰਣਜੀਤ ਬਾਵਾ ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਕਾਨੂੰਨ ਨੂੰ ਲੈ ਕੇ ਮੈਦਾਨ ਚ ਨਿੱਤਰੇ ਸਨ। ਰਣਜੀਤ ਬਾਵਾ ਅਜਿਹੇ ਪੰਜਾਬੀ ਸਿੰਗਰ ਹਨ ਜਿਸ ਦੀਆਂ ਫੋਟੋਆਂ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣਾ ਦੇ ਨਾਲ ਵਾਇਰਲ ਹੋ ਰਹੀਆਂ ਹਨ। ਇਸ ਲਈ ਪੰਜਾਬ ਬੀਜੇਪੀ ਦੇ ਮੀਤ ਪ੍ਰਧਾਨ ਅਤੇ ਐਡਵੋਕੇਟ ਅਸ਼ੋਕ ਸਰੀਨ ਹਿੱਕੀ ਨੇ ਇਸਦੀ ਸ਼ਿਕਾਇਤ ਈਡੀ ਨੂੰ ਕੀਤੀ ਹੈ। ਇਸ ਦੇ ਨਾਲ ਰਣਜੀਤ ਬਾਵਾ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਹਾਲਾਂਕਿ ਇਸ ਮਾਮਲੇ ਵਿੱਚ ਰਣਜੀਤ ਰਾਣਾ ਦੀ ਹਾਲੇ ਤੱਕ ਕੋਈ ਵੀ ਸਟੇਟਮੈਂਟ ਸਾਹਮਣੇ ਨਹੀਂ ਆਈ।

Check Also

ਪੀ.ਏ.ਯੂ. ਵਿੱਚ ਸਾਬਕਾ ਪ੍ਰੋਫੈਸਰ ਡਾ: ਸ. ਨ. ਸੇਵਕ ਨੂੰ ਸ਼ਰਧਾਂਜਲੀ ਭੇਟ ਕੀਤੀ

ਚੰਡੀਗੜ੍ਹ, (ਅਵਤਾਰ ਸਿੰਘ): ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਭਾਸ਼ਾਵਾਂ ਪੱਤਰਕਾਰੀ ਤੇ ਸਭਿਆਚਾਰ ਵਿਭਾਗ ਦੇ ਸਾਬਕਾ …

Leave a Reply

Your email address will not be published. Required fields are marked *