ਭਾਜਪਾ ਨੇ ਸੰਕਲਪ ਪੱਤਰ ‘ਚ ਕੀਤੇ 11 ਵਾਅਦੇ, 300 ਯੂਨਿਟ ਤੱਕ ਬਿਜਲੀ ਮੁਫਤ ਦੇਣ ਦਾ ਕੀਤਾ ਐਲਾਨ

TeamGlobalPunjab
2 Min Read

ਜਲੰਧਰ: 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪਾਈਆਂ ਜਾਣਗੀਆਂ ਜਿਸ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸਿਆਸੀ ਪਾਰਟੀਆਂ ਲੋਕਾਂ ਨੂੰ ਲੁਭਾਉਣ ਲਈ ਚੋਣ ਪ੍ਰਚਾਰ ਕਰ ਰਹੀਆਂ ਹਨ। ਉੱਥੇ ਹੀ ਸ਼ਨੀਵਾਰ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਪੰਜਾਬ ਲਈ ਭਾਜਪਾ ਗਠਜੋੜ ਦਾ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। ਇਸ ਮੌਕੇ ਭਾਜਪਾ ਦੇ ਹੋਰ ਸੀਨੀਅਰ ਆਗੂ ਮੌਜੂਦ ਰਹੇ। ਹਰਦੀਪ ਪੁਰੀ ਨੇ ਕਿਹਾ ਕਿ ਭਾਜਪਾ ਪਾਰਟੀ ਜੋ ਕਹਿੰਦੀ ਹੈ, ਉਹ ਕਰ ਕੇ ਵਿਖਾਉਂਦੀ ਹੈ। ਵਿਕਾਸ ਦੇ ਮਾਮਲੇ `ਚ ਪੰਜਾਬ, ਦੇਸ਼ ਨਾਲੋਂ ਪਿੱਛੜਿਆ ਹੈ।

ਇਸ ਮੌਕੇ ਭਾਜਪਾ ਗਠਜੋੜ ਨੇ ਪੰਜਾਬ ਲਈ 11 ਸੂਤਰੀ ਮੈਨੀਫੈਸਟੋ ਜਾਰੀ ਕੀਤਾ ਹੈ। ਭਾਜਪਾ ਪਾਰਟੀ ਦਾ ਕਹਿਣਾ ਹੈ ਕਿ ਜੇਕਰ ਪੰਜਾਬ `ਚ ਭਾਜਪਾ ਦੀ ਸਰਕਾਰ ਬਣੇਗੀ ਤਾਂ ਲੋਕਾਂ ਨਾਲ ਕੀਤੇ ਗਏ ਇਹ ਵਾਅਦੇ ਪੂਰੇ ਹੋਣਗੇ।

ਮੈਨੀਫੈਸਟੋ `ਚ ਕੀਤੇ ਗਏ ਵਾਅਦੇ ਇਸ ਤਰ੍ਹਾਂ ਹਨ:

-ਸਾਰਿਆਂ ਨੂੰ 300 ਯੂਨਿਟ ਤੱਕ ਬਿਜਲੀ ਮੁਫ਼ਤ ਦਿੱਤੀ ਜਾਵੇਗੀ

- Advertisement -

-ਉਦਯੋਗਾਂ ਲਈ ਬਿਜਲੀ ਦੀ ਦਰ ਸਿਰਫ਼ 4 ਰੁਪਏ ਪ੍ਰਤੀ ਯੂਨਿਟ ਹੋਵੇਗੀ

-ਜਿਨ੍ਹਾਂ ਕਿਸਾਨਾਂ ਕੋਲ 5 ਏਕੜ ਜ਼ਮੀਨ ਹੈ, ਉਨ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ

-ਅਗਲੇ 5 ਸਾਲਾਂ `ਚ ਪੰਜਾਬ `ਚ ਬੁਨਿਆਦੀ ਢਾਂਚੇ `ਤੇ 1 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ

-ਐੱਸ. ਸੀ. ਵਿਦਿਆਰਥੀਆਂ ਨੂੰ 2000 ਰੁਪਏ ਪ੍ਰਤੀ ਮਹੀਨਾ ਸਕਾਲਰਸ਼ਿਪ ਦਿੱਤੀ ਜਾਵੇਗੀ

-ਨੌਕਰੀ ਲਈ ਮਹਿਲਾਵਾਂ ਲਈ 35 ਫ਼ੀਸਦੀ ਰਾਖਵਾਂਕਰਨ ਹੋਵੇਗਾ

- Advertisement -

-ਆਸ਼ਾ ਵਰਕਰਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ

-ਆਂਗਨਵਾੜੀ ਵਰਕਰਾਂ ਦਾ ਮਾਣ ਭੱਤਾ 10 ਹਜ਼ਾਰ ਰੁਪਏ ਦਿੱਤਾ ਜਾਵੇਗਾ

-ਅਨੁਸੂਚਿਤ ਜਾਤੀ, ਹੋਰ ਪਿਛੜੇ ਵਰਗ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਲੋਕਾਂ ਦਾ 50 ਹਜ਼ਾਰ ਰੁਪਏ ਤੱਕ ਦਾ ਪੁਰਾਣਾ ਕਰਜ਼ ਮੁਆਫ਼ ਕੀਤਾ ਜਾਵੇਗਾ

-ਲੋਕਾਂ ਨੂੰ ਸਾਲ `ਚ 150 ਘੰਟੇ ਕੰਮ ਕਰਨ ਦੀ ਗਰੰਟੀ ਦਿੱਤੀ ਜਾਵੇਗੀ ਅਤੇ ਅਜਿਹੇ ਨੌਜਵਾਨਾਂ ਨੂੰ ਬੇਰੁਜ਼ਾਗਰੀ ਭੱਤਾ ਦੇ ਰੂਪ `ਚ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ, ਜਿਨ੍ਹਾਂ ਕੋਲ ਕੋਈ ਰੁਜ਼ਗਾਰ ਨਹੀਂ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment