ਨਵੀਂ ਦਿੱਲੀ: ਖੇਤੀ ਕਾਨੂੰਨ ਖਿਲਾਫ਼ ਪੰਜਾਬ ਵਿੱਚ ਕਿਸਾਨ ਸੜਕਾਂ ‘ਤੇ ਨਿੱਤਰੇ ਹੋਏ ਹਨ। ਜਿਸ ਤਹਿਤ ਬੀਜੇਪੀ ਨੇ ਕਿਸਾਨ ਅੰਦੋਲਨ ਨੂੰ ਦੇਖਦਿਆਂ ਕੇਂਦਰੀ ਮੰਤਰੀਆਂ ਦੀ ਫੌਜ ਤਿਆਰ ਕੀਤੀ ਹੈ। ਇਹ ਮੰਤਰੀ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸਮਝਾਉਣ ਲਈ ਮੈਦਾਨ ‘ਚ ਆਉਣਗੇ।
13 ਅਕਤੂਬਰ ਨੂੰ ਪੰਜਾਬ ਦੇ ਵੱਖ-ਵੱਖ ਥਾਂਵਾਂ ‘ਤੇ ਕੇਂਦਰੀ ਮੰਤਰੀ ਵਰਚੂਅਲ ਰੈਲੀਆਂ ਕਰਨਗੇ। ਇਹਨਾਂ ਰੈਲੀਆਂ ਲਈ 10 ਕੇਂਦਰੀ ਮੰਤਰੀ ਸ਼ਾਮਲ ਕੀਤੇ ਗਏ ਹਨ। ਜਿਹਨਾਂ ‘ਚ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਅਤੇ ਰੇਲ ਮੰਤਰੀ ਪਿਊਸ਼ ਗੋਇਲ ਵੀ ਮੌਜੂਦ ਹਨ। ਇਹਨਾਂ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਹਰਦੀਪ ਪੂਰੀ, ਸਮ੍ਰਿਤੀ ਇਰਾਨੀ, ਅਨੁਰਾਗ ਠਾਕਰ, ਡਾ. ਸੰਜੀਵ ਕੁਮਾਰ, ਸੋਮ ਪ੍ਰਕਾਸ਼, ਗਜਿੰਦਰ ਸਿੰਘ ਸ਼ੇਖਾਵਤ ਅਤੇ ਡਾਕਟਰ ਜਤਿੰਦਰ ਸਿੰਘ ਨੁੰ ਵੀ ਇਸ ਟੀਮ ‘ਚ ਸ਼ਾਮਲ ਕੀਤਾ ਗਿਆ ਹੈ।
ਦੇਖਿਆ ਜਾਵੇ ਤਾਂ ਪੰਜਾਬ ‘ਚ ਬੀਜੇਪੀ ਦੇ ਲੀਡਰਾਂ ਨੂੰ ਲੈ ਕੇ ਕਿਸਾਨਾਂ ਦਾ ਰੋਸ ਇਸ ਕਦਰ ਵਧਿਆ ਹੈ ਕਿ ਜੇਕਰ ਕੋਈ ਬੀਜੇਪੀ ਲੀਡਰ ਕਿਸੇ ਥਾਂ ‘ਤੇ ਆਪਣੇ ਲੀਡਰਾਂ ਨਾਲ ਮੀਟਿੰਗ ਕਰਦਾ ਹੈ ਤਾਂ ਉਸ ਥਾਂ ‘ਤੇ ਕਿਸਾਨ ਧਰਨਾ ਦੇਣਾ ਸ਼ੁਰੂ ਕਰ ਦਿੰਦੇ ਹਨ। ਇਸ ਤੋਂ ਇਲਾਵਾਂ ਕਿਸਾਨਾਂ ਵੱਲੋਂ ਬੀਜੇਪੀ ਲੀਡਰਾਂ ਦੇ ਘਰਾਂ ਬਾਹਰ ਧਰਨਾ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਘਰ ਬਾਹਰ ਕਿਸਾਨ ਪਹਿਲਾਂ ਵੀ ਧਰਨਾ ਦੇ ਚੁੱਕੇ ਹਨ। ਹੁਣ ਬੀਜੇਪੀ ਲੀਡਰਾਂ ਲਈ ਇਹ ਵੱਡੀ ਚੁਣੌਤੀ ਹੋਵੇਗੀ ਕਿਸਾਨਾਂ ਤਕ ਆਪਣੀ ਗੱਲ ਪਹੁੰਚਾਉਣ। ਕਿਸਾਨਾਂ ਨੂੰ ਖੇਤੀ ਕਾਨੂੰਨ ਬਾਰੇ ਸਮਝਾਉਣਾ।