ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਵਲੋਂ ਭਾਜਪਾ ਆਗੂ ਤੇ ਉਸ ਦੀ ਪਤਨੀ ਦਾ ਗੋਲੀਆਂ ਮਾਰ ਕੇ ਕਤਲ

TeamGlobalPunjab
1 Min Read

ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਅਨੰਤਨਾਗ ’ਚ ਅੱਤਵਾਦੀਆਂ ਨੇ ਸ਼ਹਿਰ ਦੇ ਲਾਲ ਚੌਕ ‘ਤੇ ਬੀਜੇਪੀ ਆਗੂ ਗੁਲਾਮ ਰਸੂਲ ਅਤੇ ਉਨ੍ਹਾਂ ਦੀ ਪਤਨੀ ‘ਤੇ ਫਾਇਰਿੰਗ ਕਰ ਦਿੱਤੀ। ਦੋਵਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਜੰਮੂ ਕਸ਼ਮੀਰ ਦੇ ਬੀਜੇਪੀ ਆਗੂ ਅਲਤਾਫ ਠਾਕੁਰ ਨੇ ਗੁਲਾਮ ਰਸੂਲ ਡਾਰ ਅਤੇ ਉਨ੍ਹਾਂ ਦੀ ਪਤਨੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਗੁਲਾਮ ਰਸੂਲ ਡਾਰ ਕੁਲਗਾਮ ਦੇ ਬੀਜੇਪੀ ਕਿਸਾਨ ਮੋਰਚੇ ਦੇ ਪ੍ਰਧਾਨ ਦੇ ਨਾਲ-ਨਾਲ ਸਰਪੰਚ ਵੀ ਸਨ। ਉਨ੍ਹਾਂ ਨੂੰ ਪਿਛਲੇ ਦਿਨੀਂ ਹੋਈਆਂ ਪੰਚਾਇਤੀ ਚੋਣਾਂ ਵਿੱਚ ਚੁਣਿਆ ਗਿਆ ਸੀ।

ਪੁਲਿਸ ਨੇ ਖਦਸ਼ਾ ਜਤਾਇਆ ਹੈ ਕਿ ਇਸ ਕਤਲ ਦੇ ਪਿੱਛੇ ਅੱਤਵਾਦੀ ਸੰਗਠਨ ਲਸ਼ਕਰ -ਏ -ਤੋਇਬਾ ਦਾ ਹੱਥ ਹੋ ਸਕਦਾ ਹੈ। ਦੱਸਣਯੋਗ ਹੈ ਕਿ ਕੁਝ ਘੰਟੇ ਪਹਿਲਾ ਹੀ ਪੁਲਿਸ ਵਲੋਂ ਪੁੰਛ ਜ਼ਿਲ੍ਹੇ ‘ਚ ਇੱਕ ਟਿਕਾਣੇ ਤੋਂ ਹਥਿਆਰ ਅਤੇ ਗੋਲਾ-ਬਾਰੂਦ ਦਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ। ਬੀ.ਐੱਸ.ਐੱਫ. ਦੇ ਬੁਲਾਰੇ ਨੇ ਦੱਸਿਆ ਕਿ ਪੁੰਛ ਇਲਾਕੇ ‘ਚ ਇਕ ਟਿਕਾਣੇ ਤੋਂ ਭਾਰੀ ਮਾਤਰਾ ‘ਚ ਹਥਿਆਰ ਅਤੇ ਗੋਲਾ ਬਾਰੂਦ ਜ਼ਬਤ ਕਰ ਕਰ ਕੇ ਆਜ਼ਾਦੀ ਦਿਵਸ ਤੋਂ ਪਹਿਲਾਂ ਇਕ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਅਸਫ਼ਲ ਕਰ ਦਿੱਤੀ ਗਈ।

Share this Article
Leave a comment