ਸੀਏਏ ਪ੍ਰਦਰਸ਼ਨ : ਕਨੂੰਨ ਨੂੰ ਲੈ ਕੇ ਭਾਜਪਾ ‘ਚ ਹੀ ਉੱਠੀ ਬਗਾਵਤ , ਵੱਡੇ ਆਗੂ ਨੇ ਕੀਤਾ ਵਿਰੋਧ

TeamGlobalPunjab
2 Min Read

ਭੁਪਾਲ : ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਹਰ ਦਿਨ ਪ੍ਰਦਰਸ਼ਨ ਹੋ ਰਹੇ ਹਨ ਅਤੇ ਲੋਕਾਂ ਵੱਲੋਂ ਇਸ ਦਾ ਵਿਰੋਧ ਵੱਡੇ ਪੱਧਰ ‘ਤੇ ਕੀਤਾ ਜਾ  ਰਿਹਾ ਹੈ। ਇਸ ਸਬੰਧੀ ਜਿੱਥੇ ਵਿਰੋਧੀ ਪਾਰਟੀਆਂ ਵੱਲੋਂ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਹੀ ਹੁਣ ਪਾਰਟੀ ਦੇ ਅੰਦਰੋਂ ਹੀ ਬਗਾਵਤ ਖੜ੍ਹੀ ਹੋ ਗਈ ਹੈ। ਜੀ ਹਾਂ ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਹੁਣ ਜਿਸ ਵਿਅਕਤੀ ਨੇ ਇਸ ਕਨੂੰਨ ਦਾ ਵਿਰੋਧ ਕੀਤਾ ਹੈ ਉਹ ਕਿਸੇ ਵਿਰੋਧੀ ਪਾਰਟੀ ਦਾ ਨਹੀਂ ਬਲਕਿ ਮੱਧ ਪ੍ਰਦੇਸ਼ ਦੇ ਮੈਹਰ ਤੋਂ ਭਾਜਪਾ ਵਿਧਾਇਕ ਨਾਰਾਇਣ ਤ੍ਰਿਪਾਠੀ ਹਨ। ਜਿਨ੍ਹਾਂ ਦਾ ਕਹਿਣਾ ਹੈ ਕਿ ਸੀਏਏ ਨਾਲ ਦੇਸ਼ ਅੰਦਰ ਮਾਹੌਲ ਲਗਾਤਾਰ ਖਰਾਬ ਹੋ ਰਿਹਾ ਹੈ ਅਤੇ ਹਾਲਾਤ ਗ੍ਰਹਿਯੁੱਧ ਵਰਗੇ ਬਣ ਗਏ ਹਨ।

ਰਿਪੋਰਟਾਂ ਮੁਤਾਬਿਕ ਤ੍ਰਿਪਾਠੀ ਦਾ ਕਹਿਣਾ ਹੈ ਕਿ ਉਹ ਅੰਤਰ ਆਤਮਾ ਤੋਂ ਇਸ ਕਨੂੰਨ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਇਸ ਨਾਲ ਭਾਈਚਾਰਾ ਖਤਮ ਹੋ ਰਿਹਾ ਹੈ। ਤ੍ਰਿਪਾਠੀ ਅਨੁਸਾਰ ਇਸ ਕਨੂੰਨ ਦੇ ਪਾਸ ਹੋਣ ਨਾਲ ਲੋਕ ਇੱਕ ਦੂਜੇ ਨੂੰ ਸ਼ੱਕ ਦੀ ਨਿਗ੍ਹਾ ਨਾਲ ਦੇਖ ਰਹੇ ਹਨ ਅਤੇ ਇਹ ਉਨ੍ਹਾਂ ਦੀ ਆਪਣੀ ਰਾਇ ਹੈ ਜਿਹੜੀ ਕਿ ਉਹ ਪਾਰਟੀ ਸਾਹਮਣੇ ਰੱਖਣਗੇ। ਉਨ੍ਹਾਂ ਕਿਹਾ ਕਿ ਕਦੀ ਵੀ ਧਰਮ ਦੇ ਅਧਾਰ ‘ਤੇ ਦੇਸ਼ ਨੂੰ ਵੰਡਣਾ ਨਹੀਂ ਚਾਹੀਦਾ ਅਤੇ ਜੇਕਰ ਦੇਸ਼ ਨੂੰ ਅੱਗੇ ਲੈ ਕੇ ਜਾਣਾ ਹੈ ਤਾਂ ਇਸ ਕਨੂੰਨ ਨੂੰ ਲਾਗੂ ਨਹੀਂ ਕਰਨਾ ਚਾਹੀਦਾ।

Share this Article
Leave a comment