ਹੇਮਾ ਮਾਲਿਨੀ ਨੇ ਕਿਸਾਨ ਅੰਦੋਲਨ ‘ਤੇ ਟਿੱਪਣੀ ਕਰਦੇ ਕਿਹਾ, ਕਿਸਾਨਾਂ ਨੂੰ ਪਤਾ ਹੀ ਨਹੀਂ…

TeamGlobalPunjab
1 Min Read

ਮਥੁਰਾ: ਮਥੁਰਾ ਤੋਂ ਬੀਜੇਪੀ ਸੰਸਦ ਹੇਮਾ ਮਾਲਿਨੀ ਨੇ ਵਿਰੋਧੀਆਂ ਤੇ ਕਿਸਾਨਾਂ ਨੂੰ ਭੜਕਾਉਣ ਦੇ ਇਲਜ਼ਾਮ ਲਗਾਏ। ਇਸ ਦੇ ਨਾਲ ਹੀ ਹੇਮਾ ਮਾਲਿਨੀ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ। ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਵਿੱਚ ਕੋਈ ਵੀ ਕਮੀ ਨਹੀਂ ਹੈ ਪਰ ਵਿਰੋਧੀਆਂ ਦੇ ਭੜਕਾਉਣ ਨਾਲ ਲੋਕ ਅੰਦੋਲਨ ਕਰ ਰਹੇ ਹਨ।

ਇਸ ਤੋਂ ਇਲਾਵਾ ਹੇਮਾ ਮਾਲਿਨੀ ਨੇ ਕਿਹਾ ਅੰਦੋਲਨਕਾਰੀ ਕਿਸਾਨਾਂ ਨੂੰ ਪਤਾ ਹੀ ਨਹੀਂ ਕਿ ਉਹ ਕੀ ਚਾਹੁੰਦੇ ਹਨ ਅਤੇ ਖੇਤੀ ਕਾਨੂੰਨ ਵਿੱਚ ਕੀ ਦਿੱਕਤ ਹੈ। ਇਸ ਤੋਂ ਇਹ ਪਤਾ ਚਲਦਾ ਹੈ ਕਿ ਅਜਿਹਾ ਵਿਰੋਧ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਨੂੰ ਹੁਕਮ ਦਿੱਤੇ ਹਨ।

ਖੇਤੀ ਕਾਨੂੰਨ ਮੁੱਦੇ ਤੇ ਕਿਸਾਨ ਜਥੇਬੰਦੀਆਂ ਲਗਾਤਾਰ ਦਿੱਲੀ ਵਿੱਚ ਨਿੱਤਰੀਆਂ ਹੋਈਆਂ ਹਨ। ਕਿਸਾਨ ਮੰਗ ਕਰ ਰਹੇ ਹਨ ਕਿ ਤਿੰਨੇ ਕਾਨੂੰਨ ਰੱਦ ਕੀਤੇ ਜਾਣ ਪਰ ਸਰਕਾਰ ਇਨ੍ਹਾਂ ਵਿੱਚ ਸਿਰਫ਼ ਸੌਦਾ ਕਰਨ ਲਈ ਹੀ ਤਿਆਰ ਹੈ। ਕੇਂਦਰ ਸਰਕਾਰ ਨਾਲ ਹੁਣ ਅਗਲੀ ਮੀਟਿੰਗ 15 ਜਨਵਰੀ ਨੂੰ ਬੁਲਾਈ ਗਈ ਹੈ। ਦੂਸਰੇ ਪਾਸੇ ਪੰਜਾਬ ਅਤੇ ਹਰਿਆਣਾ ਵਿੱਚ ਬੀਜੇਪੀ ਲੀਡਰਾਂ ਦਾ ਘਿਰਾਓ ਲਗਾਤਾਰ ਜਾਰੀ ਹੈ।

Share this Article
Leave a comment