ਭਾਜਪਾ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ, ਪ੍ਰਧਾਨ ਮੰਤਰੀ ਨੇ ਵਰਕਰਾਂ ਨੂੰ ਪ੍ਰੇਰਿਆ

TeamGlobalPunjab
2 Min Read

ਨਵੀਂ ਦਿੱਲੀ : ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਐਤਵਾਰ ਨੂੰ ਦਿੱਲੀ ਵਿਖੇ ਹੋਈ। ਇਸ ‘ਚ ਪੰਜ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਮੇਤ ਹੋਰ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ।

ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਭੂਪੇਂਦਰ ਯਾਦਵ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੀ ਕੌਮੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦਾ ਉਦਘਾਟਨ ਕੀਤਾ। ਮੀਟਿੰਗ ਵਿਚ 342 ਪ੍ਰਤੀਭਾਗੀਆਂ ਨੇ ਭਾਗ ਲਿਆ। ਸਾਰੇ ਭਾਗੀਦਾਰਾਂ ਨੇ ਮੀਟਿੰਗ ਲਈ ਡਿਜੀਟਲ ਰਜਿਸਟ੍ਰੇਸ਼ਨ ਕੀਤੀ ਸੀ। ਅੰਤ ਵਿਚ ਪੀਐਮ ਮੋਦੀ ਨੇ ਮੀਟਿੰਗ ਨੂੰ ਸੰਬੋਧਨ ਕੀਤਾ।

ਮੀਟਿੰਗ ਵਿੱਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਜਪਾ ਵਿੱਚ ਕੋਈ ਪਰਿਵਾਰਵਾਦ ਨਹੀਂ ਹੈ, ਜਿਸ ਕਾਰਨ ਉਹ ਦੂਜੀਆਂ ਪਾਰਟੀਆਂ ਨਾਲੋਂ ਵੱਖਰੀ ਹੈ। ਪਾਰਟੀ ਦੀ ਨੀਂਹ ਸੇਵਾ, ਦ੍ਰਿੜ੍ਹਤਾ ਅਤੇ ਸਮਰਪਣ ‘ਤੇ ਟਿਕੀ ਹੋਈ ਹੈ।

- Advertisement -

 

ਉਨ੍ਹਾਂ ਵਰਕਰਾਂ ਨੂੰ ਸਬਕ ਦਿੰਦਿਆਂ ਕਿਹਾ ਕਿ ਗਿਆਨ ਸਿਰਫ਼ ਕਿਤਾਬਾਂ ਤੋਂ ਨਹੀਂ ਆਉਂਦਾ, ਸਗੋਂ ਤਜਰਬਾ ਲੋਕਾਂ ਵਿੱਚ ਕੰਮ ਕਰਨ ਨਾਲ ਆਉਂਦਾ ਹੈ। ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਭੂਪੇਂਦਰ ਯਾਦਵ ਨੇ ਕਿਹਾ ਕਿ ਪੀਐਮ ਮੋਦੀ ਨੇ ਪਾਰਟੀ ਦੇ ਇਤਿਹਾਸ ਦੀ ਰੂਪ ਰੇਖਾ ਦੱਸਦਿਆਂ ਕਿਹਾ ਕਿ ਅੱਜ ਭਾਜਪਾ ਨੂੰ ਕੇਂਦਰ ਵਿੱਚ ਜੋ ਸਥਾਨ ਮਿਲਿਆ ਹੈ, ਉਸ ਦਾ ਵੱਡਾ ਕਾਰਨ ਇਹ ਹੈ ਕਿ ਪਾਰਟੀ ਹਮੇਸ਼ਾ ਆਮ ਆਦਮੀ ਨਾਲ ਜੁੜੀ ਹੋਈ ਹੈ।

ਭੂਪੇਂਦਰ ਯਾਦਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਪਾਰਟੀ ਦੇ ਇਤਿਹਾਸ ਦੀ ਰੂਪ ਰੇਖਾ ਦੱਸਦਿਆਂ ਕਿਹਾ ਕਿ ਅੱਜ ਭਾਜਪਾ ਨੂੰ ਕੇਂਦਰ ਵਿਚ ਜੋ ਮੁਕਾਮ ਮਿਲਿਆ ਹੈ, ਉਸ ਦਾ ਵੱਡਾ ਕਾਰਨ ਹੈ ਕਿਉਂਕਿ ਪਾਰਟੀ ਸ਼ੁਰੂਆਤੀ ਦੌਰ ਤੋਂ ਲੈ ਕੇ ਹੁਣ ਤੱਕ ਹਮੇਸ਼ਾ ਆਮ ਆਦਮੀ ਨਾਲ ਜੁੜੀ ਰਹੀ ਹੈ।

 

Share this Article
Leave a comment