ਪਟਨਾ : ਬਿਹਾਰ ਦੇ ਸਿਆਸੀ ਗਲਿਆਰੇ ਵਿੱਚ ਅੱਜ ਕਾਫੀ ਹਲਚਲ ਹੈ। ਭਾਰਤੀ ਜਨਤਾ ਪਾਰਟੀਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਿਬੀਨ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਮਵਾਰ ਨੂੰ ਬਾਂਕੀਪੁਰ ਵਿਧਾਨ ਸਭਾ ਚੋਣ ਖੇਤਰ ਤੋਂ ਆਪਣਾ ਅਸਤੀਫਾ ਸੌਂਪ ਦਿੱਤਾ। ਰਾਜ ਸਭਾ ਲਈ ਚੁਣੇ ਜਾਣ ਤੋਂ ਬਾਅਦ ਸੰਵਿਧਾਨਕ ਨਿਯਮਾਂ ਦੀ ਪਾਲਣਾ ਕਰਦੇ ਹੋਏ ਉਨ੍ਹਾਂ ਨੇ ਅਸਤੀਫਾ ਦਿੱਤਾ ਹੈ। ਦਰਅਸਲ, ਨਿਤਿਨ ਨਵੀਨ ਨੂੰ ਹਾਲ ਹੀ ਵਿੱਚ ਰਾਜ ਸਭਾ ਲਈ ਚੁਣਿਆ ਗਿਆ ਹੈ।
ਸੰਸਦ ਦੇ ਉਪਰਲੇ ਸਦਨ ਵਿੱਚ ਆਪਣਾ ਨਵਾਂ ਸਫ਼ਰ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਬਾਂਕੀਪੁਰ ਦੀ ਜਨਤਾ ਦਾ ਧੰਨਵਾਦ ਕੀਤਾ। ਬਿਹਾਰ ਵਿਧਾਨ ਸਭਾ ਕਾਰਜ ਸੰਚਾਲਨ ਨਿਯਮਾਂ ਤਹਿਤ, ਜੇਕਰ ਕੋਈ ਮੈਂਬਰ ਦੂਜੇ ਸਦਨ ਲਈ ਚੁਣਿਆ ਜਾਂਦਾ ਹੈ, ਤਾਂ ਉਸ ਨੂੰ 14 ਦਿਨਾਂ ਦੇ ਅੰਦਰ ਅਸਤੀਫਾ ਦੇਣਾ ਪੈਂਦਾ ਹੈ। 16 ਮਾਰਚ ਨੂੰ ਨਿਤਿਨ ਨਵੀਨ, ਮੁੱਖ ਮੰਤਰੀ ਨੀਤੀਸ਼ ਕੁਮਾਰ, ਸ਼ਿਵੇਸ਼ ਕੁਮਾਰ, ਉਪੇਂਦਰ ਕੁਸ਼ਵਾਹਾ ਅਤੇ ਰਾਮਨਾਥ ਠਾਕੁਰ ਰਾਜ ਸਭਾ ਲਈ ਚੁਣੇ ਗਏ ਸਨ। ਅਜਿਹੇ ਵਿੱਚ ਅੱਜ ਯਾਨੀ 30 ਮਾਰਚ ਨੂੰ 14 ਦਿਨਾਂ ਦੀ ਸਮਾਂ ਸੀਮਾ ਪੂਰੀ ਹੋ ਗਈ ਹੈ।
ਨਿਤਿਨ ਨਵੀਨ ਨੇ ਆਪਣੇ ਅਸਤੀਫ਼ੇ ਦੀ ਘੋਸ਼ਣਾ ਕਰਦੇ ਹੋਏ ਇੱਕ ਭਾਵੁਕ ਸੰਦੇਸ਼ ਸਾਂਝਾ ਕੀਤਾ। ਉਨ੍ਹਾਂ ਨੇ ਯਾਦ ਕੀਤਾ ਕਿ ਕਿਵੇਂ ਜਨਵਰੀ 2006 ਵਿੱਚ ਉਨ੍ਹਾਂ ਦੇ ਪਿਤਾ ਅਤੇ ਸੀਨੀਅਰ ਆਗੂ, ਸਵਰਗੀ ਨਵੀਨ ਕਿਸ਼ੋਰ ਪ੍ਰਸਾਦ ਸਿਨਹਾ ਦੇ ਦੇਹਾਂਤ ਤੋਂ ਬਾਅਦ, ਉਨ੍ਹਾਂ ਨੇ ਅਪ੍ਰੈਲ 2006 ਵਿੱਚ ਪਟਨਾ ਪੱਛਮੀ ਤੋਂ ਉਪ-ਚੋਣ ਜਿੱਤ ਕੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ ਸੀ।
ਪਿਛਲੇ 20 ਸਾਲਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਪਿਤਾ ਜੀ ਵੱਲੋਂ ਸਿੰਜੇ ਗਏ ਇਸ ਖੇਤਰ ਨੂੰ ਮੈਂ ਹਮੇਸ਼ਾ ਆਪਣੇ ਪਰਿਵਾਰ ਵਾਂਗ ਸਮਝਿਆ ਹੈ। ਬਾਂਕੀਪੁਰ ਦੀ ਦੇਵਤੁਲ ਜਨਤਾ ਨੇ ਮੈਨੂੰ ਲਗਾਤਾਰ 5 ਵਾਰ ਆਪਣਾ ਪ੍ਰਤੀਨਿਧ ਚੁਣ ਕੇ ਜੋ ਸਨੇਹ ਅਤੇ ਆਸ਼ੀਰਵਾਦ ਦਿੱਤਾ, ਉਹ ਮੇਰੇ ਲਈ ਅਣਮੁੱਲਾ ਹੈ।”
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

