ਜੰਮੂ-ਕਸ਼ਮੀਰ ‘ਚ 10 ਸਾਲ ਬਾਅਦ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਸੋਮਵਾਰ ਸਵੇਰੇ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਸੀ । ਪਾਰਟੀ ਨੇ ਦੋ ਘੰਟਿਆਂ ਦੇ ਅੰਦਰ ਹੀ ਇਹ ਲਿਸਟ ਵਾਪਸ ਲਈ ਲਈ ਸੀ। ਜਿਸ ਤੋਂ ਬਾਅਦ ਉਮੀਦਵਾਰਾਂ ਦੀ ਸੂਚੀ ਫਿਰ ਜਾਰੀ ਕਰ ਦਿੱਤੀ ਹੈ। ਇਨ੍ਹਾਂ ਵਿੱਚ ਪਹਿਲੇ ਪੜਾਅ ਦੇ 15 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਇਸ ਵਿੱਚ ਕੋਈ ਬਦਲਾਅ ਨਹੀਂ ਹੈ।
ਇਸ ਤੋਂ ਪਹਿਲਾਂ ਪਾਰਟੀ ਨੇ ਸਵੇਰੇ 10 ਵਜੇ 44 ਨਾਵਾਂ ਦੀ ਸੂਚੀ ਜਾਰੀ ਕੀਤੀ ਸੀ, ਜਿਸ ਨੂੰ 2 ਘੰਟੇ ਦੇ ਅੰਦਰ ਵਾਪਸ ਲੈ ਲਿਆ ਗਿਆ। ਕਰੀਬ 12 ਵਜੇ ਪਾਰਟੀ ਨੇ ਸੋਸ਼ਲ ਮੀਡੀਆ ਹੈਂਡਲ ਤੋਂ ਆਪਣੀ ਸੂਚੀ ਨੂੰ ਡਿਲੀਟ ਕਰ ਦਿੱਤਾ ਸੀ। 3 ਮਸ਼ਹੂਰ ਚਿਹਰਿਆਂ, ਦੋ ਸਾਬਕਾ ਉਪ ਮੁੱਖ ਮੰਤਰੀ ਨਿਰਮਲ ਸਿੰਘ, ਕਵਿੰਦਰ ਗੁਪਤਾ ਅਤੇ ਜੰਮੂ-ਕਸ਼ਮੀਰ ਦੇ ਪਾਰਟੀ ਪ੍ਰਧਾਨ ਰਵਿੰਦਰ ਰੈਨਾ ਦੇ ਨਾਂ ਹਟਾਈ ਗਈ ਸੂਚੀ ਵਿੱਚ ਨਹੀਂ ਸਨ।
BJP releases amended list of 15 candidates for upcoming J&K Assembly elections pic.twitter.com/yUzU6lYrTB
— ANI (@ANI) August 26, 2024
ਜੰਮੂ-ਕਸ਼ਮੀਰ ਦੇ ਮੀਡੀਆ ਇੰਚਾਰਜ ਸੱਜਾਦ ਨੇ ਦੱਸਿਆ – ‘ਟਾਈਪਿੰਗ ਗਲਤੀ ਕਾਰਨ 44 ਉਮੀਦਵਾਰਾਂ ਦੀ ਪਿਛਲੀ ਸੂਚੀ ਰੱਦ ਕਰ ਦਿੱਤੀ ਗਈ ਹੈ। ਨਵੀਂ ਸੂਚੀ ਜਲਦੀ ਹੀ ਜਾਰੀ ਕੀਤੀ ਜਾਵੇਗੀ। ਜੰਮੂ-ਕਸ਼ਮੀਰ ਦੀਆਂ 90 ਸੀਟਾਂ ਲਈ 18 ਸਤੰਬਰ ਤੋਂ 1 ਅਕਤੂਬਰ ਤੱਕ 3 ਪੜਾਵਾਂ ‘ਚ ਵੋਟਿੰਗ ਹੋਵੇਗੀ। ਨਤੀਜੇ 4 ਅਕਤੂਬਰ 2024 ਨੂੰ ਆਉਣਗੇ। ਜਿੱਤ ਲਈ ਬਹੁਮਤ ਦਾ ਅੰਕੜਾ 46 ਹੈ।