ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

Rajneet Kaur
1 Min Read

ਜਲੰਧਰ : ਭਾਜਪਾ ਨੇ ਜਲੰਧਰ ਵਿੱਚ ਹੋਣ ਵਾਲੀ ਲੋਕ ਸਭਾ ਉਪ ਚੋਣ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।  ਇਸ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪਾਰਟੀ ਦੇ ਕਈ ਦਿੱਗਜ ਨੇਤਾਵਾਂ ਦਾ ਨਾਂ ਸ਼ਾਮਿਲ ਹੈ।  ਕੇਂਦਰੀ ਮੰਤਰੀ ਅਨੁਰਾਗ ਠਾਕੁਰ ਤੇ ਗਜੇਂਦਰ ਸਿੰਘ ਸ਼ੇਖਾਵਤ ਵੀ ਪ੍ਰਚਾਰ ਕਰਨਗੇ।

ਦੱਸ ਦਈਏ ਕਿ ਜਲੰਧਰ ਲੋਕ ਸਭਾ ਉਪ ਚੋਣ ਵਿੱਚ ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇੰਦਰ ਇਕਬਾਲ ਸਿੰਘ ਚਰਨਜੀਤ ਸਿੰਘ ਅਟਵਾਲ ਦਾ ਪੁੱਤਰ ਹੈ। ਜਲੰਧਰ ਲੋਕ ਸਭਾ ਸੀਟ ਲਈ 10 ਮਈ ਨੂੰ ਵੋਟਾਂ ਹੋਣਗੀਆਂ ਅਤੇ  13 ਮਈ ਨੂੰ ਨਤੀਜੇ ਆਉਣਗੇ।  ਇਹ ਸੀਟ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਹੈ।

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment