ਗੁਰਦਾਸਪੁਰ ਤੋਂ ਬਾਅਦ ਸੰਨੀ ਦਿਓਲ ਹੁਣ ਦਿੱਲੀ ‘ਚ ਮੰਗਣਗੇ ਵੋਟਾਂ, ਭਾਜਪਾ ਨੇ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

TeamGlobalPunjab
1 Min Read

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ‘ਚ ਜਿੱਤ ਹਾਸਲ ਕਰਨ ਲਈ ਸਾਰੀਆਂ ਪਾਰਟੀਆਂ ਲਗਾਤਾਰ ਆਪਣੇ ਸਟਾਰ ਪ੍ਰਚਾਰਕਾਂ ਨੂੰ ਪਾਰਟੀ ਲਈ ਵੋਟਾਂ ਮੰਗਣ ਲਈ ਜ਼ਮੀਨੀ ਪੱਧਰ ‘ਤੇ ਉਤਾਰ ਰਹੀਆਂ ਹਨ। ਅੱਜ ਜਿੱਥੇ ਕਾਂਗਰਸ ਪਾਰਟੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਨਾਲ ਪਾਰਟੀ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੂੰ ਪ੍ਰਚਾਰ ਲਈ ਸੂਚੀ ‘ਚ ਸ਼ਾਮਲ ਕੀਤਾ ਹੈ ਉੱਥੇ ਹੀ ਹੁਣ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਅਦਾਕਾਰ ਸੰਨੀ ਦਿਓਲ ਵੀ ਹੁਣ ਭਾਜਪਾ ਲਈ ਦਿੱਲੀ ‘ਚ ਪ੍ਰਚਾਰ ਕਰਨਗੇ।

ਇੱਥੇ ਹੀ ਬੱਸ ਨਹੀਂ ਭਾਜਪਾ ਵੱਲੋਂ ਸੂਚੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਨਾਲ ਨਾਲ ਹੇਮਾ ਮਾਲਿਨੀ, ਰਵੀ ਕਿਸ਼ਨ ਅਤੇ ਦਿਨੇਸ਼ ਲਾਲ ਉਰਫ਼ ਨਿਰਹੂਆ ਨੂੰ ਵੀ ਪ੍ਰਚਾਰਕਾਂ ਦੀ ਸੂਚੀ ‘ਚ ਸ਼ਾਮਲ ਕੀਤਾ ਹੈ।

Share this Article
Leave a comment