ਚੰਡੀਗੜ੍ਹ: ਪੰਜਾਬ ‘ਚ ਭਾਜਪਾ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ਇਸ ਦਾ ਐਲਾਨ ਕਰਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਫੈਸਲਾ ਲੋਕਾਂ ਦੀ ਰਾਏ ਤੋਂ ਬਾਅਦ ਲਿਆ ਗਿਆ ਹੈ। ਵਰਕਰਾਂ ਤੇ ਆਗੂਆਂ ਦੀ ਵੀ ਇਹੀ ਰਾਏ ਹੈ। ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਹਨ।
ਇਹ ਫੈਸਲਾ ਪੰਜਾਬ ਦੇ ਭਵਿੱਖ, ਨੌਜਵਾਨਾਂ, ਕਿਸਾਨਾਂ ਅਤੇ ਵਪਾਰੀਆਂ ਅਤੇ ਪਛੜੇ ਵਰਗਾਂ ਦੀ ਬਿਹਤਰੀ ਲਈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਇਕੱਠਾ ਹੋਇਆ ਹੈ। ਪੀਐਮ ਮੋਦੀ ਨੇ ਕਰਤਾਰਪੁਰ ਲਾਂਘੇ ਦੀ ਸਦੀਆਂ ਪੁਰਾਣੀ ਮੰਗ ਪੂਰੀ ਕੀਤੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਭਾਜਪਾ ਦੇ ਮੁੜ ਅਕਾਲੀ ਦਲ ਨਾਲ ਗਠਜੋੜ ਦੀ ਚਰਚਾ ਸੀ। ਭਾਜਪਾ ਦੇ ਸੀਨੀਅਰ ਆਗੂ ਵੀ ਇਸ ਦੇ ਹੱਕ ਵਿੱਚ ਸਨ। ਇਸ ਦੇ ਬਾਵਜੂਦ ਗੱਲਬਾਤ ਨਹੀਂ ਹੋ ਸਕੀ।
ਗਠਜੋੜ ਨਾ ਹੋਣ ਦੇ ਕੀ ਨੇ ਕਾਰਨ?
ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਨਾਂ ਹੋਣ ਦਾ ਮੁੱਖ ਕਾਰਨ ਕਿਸਾਨ ਅੰਦੋਲਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਹੈ। ਅਕਾਲੀ ਦਲ ਇਨ੍ਹਾਂ ਮੁੱਦਿਆਂ ਦੇ ਸਹਾਰੇ ਪੰਜਾਬ ਵਿੱਚ ਮੁੜ ਆਪਣਾ ਆਧਾਰ ਲੱਭ ਰਿਹਾ ਹੈ। ਜੇਕਰ ਉਹ ਇਨ੍ਹਾਂ ਮੁੱਦਿਆਂ ਤੋਂ ਪਿੱਛੇ ਹਟਦਾ ਹੈ ਤਾਂ ਉਸ ਨੂੰ ਕਿਸਾਨ ਅਤੇ ਪੰਥਕ ਵੋਟਾਂ ਦਾ ਨੁਕਸਾਨ ਚੁਕਾਉਣਾ ਪੈ ਸਕਦਾ ਹੈ। ਅਜਿਹੇ ‘ਚ ਉਸ ਨੇ ਇਹ ਰਸਤਾ ਚੁਣਿਆ ਸੀ। ਹਾਲਾਂਕਿ ਮਾਹਰਾਂ ਅਨੁਸਾਰ ਇਸ ਨਾਲ ਅਕਾਲੀ ਦਲ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।