BJP ਐੱਸ.ਸੀ. ਮੋਰਚਾ ਦੇ ਜਨਰਲ ਸਕੱਤਰ ਨੂੰ ਘਰ ਆ ਕੇ ਮਾਰੀ ਗੋਲੀ, ਹਸਪਤਾਲ ‘ਚ ਦਾਖਲ

Rajneet Kaur
2 Min Read

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇੱਥੇ BJP ਐਸ.ਸੀ. ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਨੂੰ ਐਤਵਾਰ ਦੇਰ ਰਾਤ ਘਰ ਆਕੇ ਕੁਝ ਲੋਕਾਂ ਨੇ ਗੋਲੀਬਾਰੀ ਕੀਤੀ।ਜਿਸ ‘ਚ ਬੱਲਵਿੰਦਰ ਗਿੱਲ ਜ਼ਖਮੀ ਹੋ ਗਏ।  ਉਨ੍ਹਾਂ ਨੂੰ ਤੁਰੰਤ ਨੇੜੇ ਦੇ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਹੋਰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਪੀ ਜੁਗਰਾਜ ਸਿੰਘ ਮੌਕੇ ’ਤੇ ਪਹੁੰਚੇ।

ਪੁਲਿਸ ਅਨੁਸਾਰ  ਬਲਵਿੰਦਰ ਗਿੱਲ ਐਤਵਾਰ ਰਾਤ ਨੂੰ ਆਪਣੇ ਘਰ ਆਰਾਮ ਕਰ ਰਹੇ ਸਨ। ਇਸ ਦੌਰਾਨ ਦੋ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਉਨ੍ਹਾਂ ਦੇ ਘਰ ਦੇ ਬਾਹਰ ਪਹੁੰਚੇ। ਮੁਲਜ਼ਮਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਘੰਟੀ ਵਜਾਈ ਅਤੇ ਜਿਵੇਂ ਹੀ ਭਾਜਪਾ ਆਗੂ ਬਲਵਿੰਦਰ ਗਿੱਲ ਨੇ ਦਰਵਾਜ਼ਾ ਖੋਲ੍ਹਿਆ ਤਾਂ ਇੱਕ ਨੌਜਵਾਨ ਨੇ ਉਨ੍ਹਾਂ ਦੇ ਮੂੰਹ ’ਤੇ ਗੋਲੀ ਮਾਰ ਦਿੱਤੀ।

ਦੱਸਿਆ ਗਿਆ ਹੈ ਕਿ ਗੋਲ਼ੀ ਜਬਾੜੇ ਨੂੰ ਆਰ ਪਾਰ ਕਰਦੀ ਲੰਘੀ ਹੈ।ਦੋਵੇਂ ਦੋਸ਼ੀ ਮੌਕੇ ਤੇ ਫਰਾਰ ਹੋ ਗਏ।ਫਾਇਰਿੰਗ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਅਤੇ ਆਸਪਾਸ ਦੇ ਲੋਕ ਮੌਕੇ ‘ਤੇ ਇਕੱਠੇ ਹੋਏ। ਇਲਾਕੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਭਾਲ ਕੀਤੀ ਜਾ ਰਹੀ ਹੈ ਤਾਂ ਜੋ ਗੋਲ਼ੀ ਚਲਾਉਣ ਵਾਲੇ ਦੋਸ਼ੀਆਂ ਦਾ ਦਾ ਪਤਾ ਲੱਗ ਸਕੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment