ਖੇਤੀ ਕਾਨੂੰਨ ਦੇ ਹੋ ਰਹੇ ਵਿਰੋਧ ਦੌਰਾਨ ਬੀਜੇਪੀ ਨੇ ਹੱਕ ‘ਚ ਕੱਢੀ ਟਰੈਕਟਰ ਰੈਲੀ

TeamGlobalPunjab
1 Min Read

ਚੰਡੀਗੜ੍ਹ : ਖੇਤੀਬਾੜੀ ਕਾਨੂੰਨ ਦਾ ਦੇਸ਼ ਭਰ ਵਿੱਚ ਵਿਰੋਧ ਹੋ ਰਿਹਾ ਹੈ ਤਾਂ ਇਸ ਦਾ ਸਮਰਥਨ ਵੀ ਕਰਨ ਲਈ ਚੰਡੀਗੜ੍ਹ ਵਿੱਚ ਬੀਜੇਪੀ ਸਾਹਮਣੇ ਆਈ ਹੈ। ਅੱਜ ਚੰਡੀਗੜ੍ਹ ਵਿੱਚ ਬੀਜੇਪੀ ਵੱਲੋਂ ਟਰੈਕਟਰ ਰੈਲੀ ਕੱਢੀ ਗਈ। ਜਿਸ ਨੂੰ ਚੰਡੀਗੜ੍ਹ ਪੁਲਿਸ ਨੇ ਸੈਕਟਰ 34 ਗਰਾਊਂਡ ‘ਚ ਹੀ ਰੋਕ ਦਿੱਤਾ।

ਬੀਜੇਪੀ ਦੀ ਯੋਜਨਾ ਸੀ ਕਿ ਟਰੈਕਟਰ ਰੈਲੀ ਨੂੰ ਪੂਰੇ ਚੰਡੀਗੜ੍ਹ ਵਿੱਚ ਘੁਮਾਇਆ ਜਾਵੇ । ਕੋਵਿਡ-19 ਨਿਯਮਾਂ ਦੀਆਂ ਧੱਜੀਆਂ ਉੱਡਦੀਆਂ ਦੇਖ ਚੰਡੀਗੜ੍ਹ ਪੁਲਿਸ ਨੇ ਸਮਾਜਿਕ ਦੂਰੀ ਬਣਾਉਣ ਲਈ ਰੈਲੀ ਨੂੰ ਰੋਕ ਦਿੱਤਾ। ਜਿਸ ਤੋਂ ਬਾਅਦ ਬੀਜੇਪੀ ਨੂੰ ਰੈਲੀ ਦੁਸਹਿਰਾ ਗਰਾਊਂਡ ਵਿੱਚ ਹੀ ਸਮਾਪਤ ਕਰਨੀ ਪਈ।

ਬੀਜੇਪੀ ਨੂੰ ਛੱਡ ਕੇ ਬਾਕੀ ਪੂਰੇ ਪੰਜਾਬ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਵਿਰੋਧ ਕਰ ਰਹੀਆਂ ਹਨ। ਇਨ੍ਹਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰੇ। ਸਿਆਸੀ ਪਾਰਟੀਆਂ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ ਵੀ ਪੱਕੇ ਧਰਨੇ ਲਗਾਏ ਗਏ ਹਨ। ਪੰਜਾਬ ਵਿੱਚ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਵਿੱਢਿਆ ਹੋਇਆ ਹੈ ਜੋ 2 ਅਕਤੂਬਰ ਤੱਕ ਜਾਰੀ ਰਹੇਗਾ। ਖੇਤੀ ਕਾਨੂੰਨ ਦਾ ਵਿਰੋਧ ਚਾਰੇ ਪਾਸੇ ਹੁੰਦਾ ਵੇਖ ਬੀਜੇਪੀ ਨੇ ਕਾਨੂੰਨ ਦੇ ਹੱਕ ਵਿੱਚ ਰੈਲੀ ਕੱਢਣ ਦੀ ਕੋਸ਼ਿਸ਼ ਕੀਤੀ।

Share This Article
Leave a Comment