ਬੀਜੇਪੀ ਨੇ ਰਾਹੁਲ ਗਾਂਧੀ ਨੂੰ ਲਿਆ ਨਿਸ਼ਾਨੇ ‘ਤੇ, ਚੀਨ ਸਬੰਧਾਂ ਦਾ ਚੁੱਕਿਆ ਮੁੱਦਾ

Rajneet Kaur
2 Min Read

ਨਿਊਜ਼ ਡੈਸਕ: ਮਨੀਪੁਰ ਹਿੰਸਾ ਦੇ ਮੁੱਦੇ ‘ਤੇ ਕਾਂਗਰਸ ‘ਤੇ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਦੇ ਦੋਸ਼ਾਂ ਅਤੇ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਦੇ ਨਾਅਰੇਬਾਜ਼ੀ ਦੇ ਵਿਚਕਾਰ ਅੱਜ ਹੰਗਾਮੇ ਕਾਰਨ ਲੋਕ ਸਭਾ ਨੂੰ ਇੱਕ ਵਾਰ ਲਈ ਮੁਲਤਵੀ ਕਰ ਦਿੱਤਾ ਗਿਆ। ਸਦਨ ਦੀ ਕਾਰਵਾਈ ਇਕ ਵਾਰ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ 12 ਵਜੇ ਸ਼ੁਰੂ ਹੋਈ। ਉਦੋਂ ਹੀ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰ ਮਣੀਪੁਰ ਦੇ ਮੁੱਦੇ ‘ਤੇ ਨਾਅਰੇਬਾਜ਼ੀ ਕਰਦੇ ਹੋਏ ਸਪੀਕਰ ਦੀ ਸੀਟ ਦੇ ਨੇੜੇ ਆ ਗਏ। ਇਸ ਦੌਰਾਨ ਉਨ੍ਹਾਂ ਕੁਝ ਤਖ਼ਤੀਆਂ ਵੀ ਲਹਿਰਾਈਆਂ। ਦੂਜੇ ਪਾਸੇ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਕਾਂਗਰਸ ਪਾਰਟੀ ਅਤੇ ਇਸ ਦੇ ਨੇਤਾਵਾਂ ‘ਤੇ ਚੀਨ ਨਾਲ ਮਿਲ ਕੇ ਭਾਰਤ ਵਿਰੁੱਧ ਮਾਹੌਲ ਬਣਾਉਣ ਦਾ ਦੋਸ਼ ਲਗਾਇਆ ਹੈ।

ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਦਾਅਵਾ ਕੀਤਾ ਕਿ  ਈਡੀ ਰੇਡ ਦੇ ਹਵਾਲੇ ਨਾਲ ਇਹ ਖੁਲਾਸਾ ਹੋਇਆ ਹੈ ਕਿ ਕਿਵੇਂ ਨਿਊਜ਼ਕਲਿਕ ਪੋਰਟਲ ਨੂੰ ਭਾਰਤ ਵਿਰੋਧੀ ਮਾਹੌਲ ਬਣਾਉਣ ਲਈ ਚੀਨ ਤੋਂ ਪੈਸਾ ਮਿਲਿਆ ਅਤੇ ਇਹ ਪੈਸਾ ਨਕਸਲੀਆਂ ਅਤੇ ਹੋਰ ਲੋਕਾਂ ਤੱਕ ਕਿਵੇਂ ਪਹੁੰਚਾਇਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਭਾਰਤ ਮੁਸੀਬਤ ਵਿੱਚ ਸੀ ਤਾਂ 2005 ਤੋਂ 2014 ਤੱਕ ਚੀਨ ਦੀ ਸਰਕਾਰ ਨੇ ਕਾਂਗਰਸ ਨੂੰ ਪੈਸਾ ਦਿੱਤਾ ਸੀ। ਜਿਸ ਦਾ ਐਫਸੀਆਰਏ ਲਾਇਸੰਸ ਭਾਰਤ ਸਰਕਾਰ ਨੇ ਰੱਦ ਕਰ ਦਿੱਤਾ ਸੀ।

ਬੀਜੇਪੀ ਸੰਸਦ ਨੇ ਦੋਸ਼ ਲਗਾਇਆ ਕਿ 2008 ਵਿੱਚ ਜਦੋਂ ਚੀਨ ਵਿੱਚ ਓਲੰਪਿਕ ਦਾ ਆਯੋਜਨ ਹੋਇਆ ਸੀ ਤਾਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਸੱਦਾ ਦਿੱਤਾ ਗਿਆ ਸੀ। ਸਾਲ 2017 ਵਿੱਚ ਵੀ ਡੋਕਲਾਮ ਦੇ ਸਮੇਂ ਉਹ ਚੀਨੀ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ।ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸੀ ਆਗੂ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ‘ਹਿੰਦੀ ਚੀਨੀ ਭਾਈ-ਭਾਈ’ ਵਾਲੀ ਨੀਤੀ ਨੂੰ ਅੱਗੇ ਵਧਾਉਣਾ ਚਾਹੁੰਦੇ ਹਨ ਅਤੇ ਦੇਸ਼ ਨੂੰ ਵੰਡਣਾ ਚਾਹੁੰਦੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment