ਪੰਜਾਬ ‘ਚ ਰਾਸ਼ਟਰਪਤੀ ਰਾਜ ਲਗਵਾਉਣਾ ਚਾਹੁੰਦੀ ਹੈ ਭਾਜਪਾ : ਕੁਲਜੀਤ ਨਾਗਰਾ

TeamGlobalPunjab
1 Min Read

ਲੁਧਿਆਣਾ : ਬੀਤੇ ਰੋਜ਼ ਲੁਧਿਆਣਾ ਵਿਖੇ ਯੂਥ ਕਾਂਗਰਸ ਵਰਕਰਾਂ ਅਤੇ ਭਾਜਪਾ ਵਰਕਰਾਂ ਦਰਮਿਆਨ ਹੋਈ ਹਿੰਸਕ ਝੜਪ ਦਾ ਮਾਮਲਾ ਤੂਲ ਫੜਦਾ ਨਜ਼ਰ ਆ ਰਿਹਾ ਹੈ। ਇਸ ਮਾਮਲੇ ਬਾਰੇ ਸੂਬਾ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਨਾਗਰਾ ਨੇ ਕਿਹਾ ਹੈ ਕਿ ਭਾਜਪਾ ਸੂਬੇ ਵਿੱਚ ਜਾਣਬੁੱਝ ਕੇ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਤਾਂ ਜੋ‌ ਪੰਜਾਬ ‘ਚ ਰਾਸ਼ਟਰਪਤੀ ਰਾਜ ਲਗਾਇਆ ਜਾ ਸਕੇ।

ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਾਗਰਾ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਕਾਰਨ ਸੂਬੇ ਭਰ ਵਿਚ ਭਾਜਪਾ ਦਾ ਵਿਰੋਧ ਹੋ ਰਿਹਾ ਹੈ, ਜਿਸ ਕਾਰਨ ਭਾਜਪਾ ਨੂੰ ਇਹ ਗੱਲ ਬਰਦਾਸ਼ਤ ਨਹੀਂ ਹੋ ਰਹੀ ।

ਉਨ੍ਹਾਂ ਦੱਸਿਆ ਕਿ ਸੂਬੇ ਵਿਚ ਭਾਜਪਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਤਾਂ ਜੋ ਰਾਸ਼ਟਰਪਤੀ ਰਾਜ ਲਗਾਉਣ ਵਿਚ ਉਸ ਨੂੰ ਬਹਾਨਾ ਮਿਲ ਸਕੇ । ਨਾਗਰਾ, ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਅਤੇ ਹੋਰ ਆਗੂ ਬੀਤੇ ਕੱਲ੍ਹ ਕਾਂਗਰਸ ਅਤੇ ਭਾਜਪਾ ਵਰਕਰਾਂ ਦੀ ਲੜਾਈ ਦੌਰਾਨ ਜ਼ਖ਼ਮੀ ਹੋਏ ਕਾਂਗਰਸੀ ਵਰਕਰਾਂ ਦਾ ਹਾਲ ਪੁੱਛਣ ਲਈ ਸੀ.ਐਮ.ਸੀ. ਹਸਪਤਾਲ ਵੀ ਗਏ ।

 

Share This Article
Leave a Comment