ਪਠਾਨਕੋਟ ‘ਚ ਦੇਰ ਰਾਤ ਭਾਜਪਾ ਦੀ ਜਨਸਭਾ ‘ਚ ਝੜਪ, ਅਸ਼ਵਨੀ ਸ਼ਰਮਾ ਨੇ ਪੰਜਾਬ ਪ੍ਰਸ਼ਾਸਨ ‘ਤੇ ਚੁੱਕੇ ਸਵਾਲ

TeamGlobalPunjab
1 Min Read

ਪਠਾਨਕੋਟ : ਪਠਾਨਕੋਟ ‘ਚ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਜਨਸਭਾ ਦੌਰਾਨ ਹੰਗਾਮਾ ਉਸ ਸਮੇਂ ਤਣਾਅਪੂਰਨ ਦਾ ਮਾਹੌਲ ਬਣ ਗਿਆ ਜਦੋਂ ਪਠਾਨਕੋਟ ਤੋਂ ਭਾਜਪਾ ਉਮੀਦਵਾਰ ਅਸ਼ਵਨੀ ਸ਼ਰਮਾ ਦੀ ਰੈਲੀ ਤੋਂ ਪਹਿਲਾਂ ਕੁਝ ਸ਼ਰਾਰਤੀ ਅਨਸਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦਰਅਸਲ ਭਾਜਪਾ ਵੱਲੋਂ ਇਕ ਪ੍ਰੋਗਰਾਮ ਰੱਖਿਆ ਗਿਆ ਸੀ, ਜਿਸ ਵਿਚ ਅਸ਼ਵਨੀ ਸ਼ਰਮਾ ਨੇ ਵਿਸ਼ੇਸ਼ ਤੌਰ ‘ਤੇ ਪਹੁੰਚਣਾ ਸੀ। ਉਹਨਾਂ ਦੇ ਆਉਣ ਤੋਂ ਪਹਿਲਾਂ ਹੀ ਕੁਝ ਸ਼ਰਾਰਤੀ ਅਨਸਰਾਂ ਨੇ ਰੈਲੀ ਵਾਲੀ ਥਾਂ ‘ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।

ਜਾਣਕਾਰੀ ਮੁਤਾਬਕ ਇਸ ਘਟਨਾ ‘ਚ 4 ਲੋਕ ਜ਼ਖਮੀ ਹੋ ਗਏ। ਮਾਮਲੇ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਤੇ ਪਠਾਨਕੋਟ ਤੋਂ ਭਾਜਪਾ ਉਮੀਦਵਾਰ ਅਸ਼ਵਨੀ ਸ਼ਰਮਾ ਨੇ ਪ੍ਰਸ਼ਾਸਨ ‘ਤੇ ਸਵਾਲ ਚੁੱਕੇ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬਿਨ੍ਹਾਂ ਕਿਸੇ ਸ਼ਹਿ ਤੋਂ ਅਜਿਹੀ ਗੁੰਡਾਗਰਦੀ ਨਹੀਂ ਹੋ ਸਕਦੀ। ਉਹਨਾਂ ਦਾ ਕਹਿਣਾ ਹੈ ਕਿ ਲੋਕਤੰਤਰ ਵਿਚ ਹਰ ਪਾਰਟੀ ਦੇ ਉਮੀਦਵਾਰ ਨੂੰ ਰੈਲੀ ਕਰਨ ਦਾ ਅਧਿਕਾਰ ਹੈ।  ਉਨ੍ਹਾਂ ਕਿਸੇ ਸਿਆਸੀ ਪਾਰਟੀ ਦਾ ਨਾਂ ਨਾ ਲੈਂਦਿਆਂ ਕਿਹਾ ਕਿ ਇਹ ਕਿਸੇ ਵੀ ਸਿਆਸੀ ਪਾਰਟੀ ਦੀ ਸਾਜ਼ਿਸ਼ ਹੋ ਸਕਦੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment