ਸੁਲਤਾਨਪੁਰ ਲੋਧੀ: ਸੁਲਤਾਨਪੁਰ ਲੋਧੀ ਵਿੱਚ ਨਵੀਂ ਦਾਣਾ ਮੰਡੀ ਤੋਂ ਸਾਹਮਣੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤ.ਲ ਕਰ ਦਿੱਤਾ ਗਿਆ ਹੈ। ਜਦੋਂਕਿ ਹਮਲੇ ‘ਚ ਉਸ ਦੇ ਦੋ ਸਾਥੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹਨ ਅਤੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਹਨ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਉੱਤੇ ਵੀ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਹੋਇਆ ਹੈ।
ਮ੍ਰਿਤਕ ਨੌਜਵਾਨ ਹਨੀ ਕੁਮਾਰ ਉਰਫ ਨੰਨੂ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਵਿੰਗ ਦਾ ਸੁਲਤਾਨਪੁਰ ਲੋਧੀ ਤੋਂ ਪ੍ਰਧਾਨ ਦੱਸਿਆ ਜਾ ਰਿਹਾ, ਜਿਸ ਦਾ ਬੇਰਹਿਮੀ ਨਾਲ ਕਤ.ਲ ਕਰ ਦਿੱਤਾ ਗਿਆ ਹੈ। ਪੰਜ ਛੇ ਨੌਜਵਾਨਾਂ ਉੱਤੇ ਕਤਲ ਕਰਨ ਦੇ ਇਲਜ਼ਾਮ ਲੱਗ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਆਰੋਪੀਆਂ ਵੱਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਨੀ ਕੁਮਾਰ ਨੂੰ ਮੌ.ਤ ਦੇ ਘਾਟ ਉਤਾਰਿਆ ਗਿਆ ਹੈ।
ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ। ਮੌਕੇ ‘ਤੇ ਵੱਡੀ ਗਿਣਤੀ ਦੇ ਵਿੱਚ ਪੁਲਿਸ ਟੀਮਾਂ ਪਹੁੰਚ ਚੁੱਕੀਆਂ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਐਸ.ਐਸ. ਰੰਧਾਵਾ ਡੀਐਸਪੀ, ਸੁਲਤਾਨਪੁਰ ਲੋਧੀ ਦੇ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਮੁਕਦਮਾ ਦਰਜ ਕੀਤਾ ਜਾ ਰਿਹਾ ਹੈ ਅਤੇ ਆਰੋਪੀਆਂ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।