ਭਾਜਪਾ ਦੀ ਕੇਜਰੀਵਾਲ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਹੋਈ ਨਾਕਾਮ, ਮੋਦੀ-ਸ਼ਾਹ ਨੂੰ ਮੂੰਹ ਦੀ ਖਾਣੀ ਪਈ: ਧਾਲੀਵਾਲ

Global Team
3 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਸੀ.ਬੀ.ਆਈ. ਕੇਸ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

ਧਾਲੀਵਾਲ ਨੇ ਕਿਹਾ ਕਿ ਅੱਜ ਮਾਨਯੋਗ ਅਦਾਲਤ ਦੇ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ‘ਆਮ ਆਦਮੀ ਪਾਰਟੀ’ ਨੂੰ ਖ਼ਤਮ ਕਰਨ ਲਈ ਭਾਜਪਾ ਵੱਲੋਂ ਰਚਿਆ ਗਿਆ ਪੂਰਾ ਮਾਮਲਾ ਮਹਿਜ਼ ਇੱਕ ਕੋਰੀ ਕਲਪਨਾ ਅਤੇ ਡੂੰਘੀ ਸਿਆਸੀ ਸਾਜ਼ਿਸ਼ ਸੀ।

Share This Article
Leave a Comment