ਨਵੀਂ ਦਿੱਲੀ : ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਇੱਕ ਅਜਿਹਾ ਬਿਆਨ ਦਿੱਤਾ ਹੈ ਜਿਸ ਬਾਰੇ ਜਾਣ ਕੇ ਸਾਰੇ ਹੈਰਾਨ ਹੋ ਗਏ ਹਨ। ਦਰਅਸਲ ਖਬਰ ਹੈ ਕਿ ਕੇਂਦਰੀ ਮੰਤਰੀ ਨੇ ਆਪਣਾ ਬਿਆਨ ਦਿੰਦਿਆਂ ਕਿਹਾ ਹੈ ਕਿ ਜਿਹੜੇ ਲੋਕ ਨਰਿੰਦਰ ਮੋਦੀ ਨੂੰ ਫਾਦਰ ਆਫ ਇੰਡੀਆ ਕਬੂਲ ਨਹੀਂ ਕਰਦੇ ਉਹ ਆਪਣੇ ਆਪ ਨੂੰ ਭਾਰਤੀ ਨਹੀਂ ਕਹਿ ਸਕਦੇ।
Read it : ਡੋਨਾਲਡ ਟਰੰਪ ਨੇ ਮੋਦੀ ਨੂੰ ਕਹੀ ਅਜਿਹੀ ਗੱਲ ਕਿ ਹੁਣ ਹੋ ਰਿਹਾ ਹੈ ਵਿਰੋਧ!..
ਜਾਣਕਾਰੀ ਮੁਤਾਬਿਕ ਉਨ੍ਹਾਂ ਕਿਹਾ ਕਿ ਅੱਜ ਵਿਦੇਸ਼ਾਂ ‘ਚ ਰਹਿੰਦੇ ਲੋਕ ਆਪਣੇ ਆਪ ਨੂੰ ਭਾਰਤੀ ਹੋਣ ਕਾਰਨ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ ਤੇ ਸਿਰਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਅਕਤੀਤਵ ਕਾਰਨ ਹੀ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਅਮਰੀਕੀ ਰਾਸ਼ਟਰਪਤੀ ਨੇ ਇਸ ਤਰ੍ਹਾਂ ਦੇ ਸ਼ਬਦਾਂ ਦਾ ਇਸਤੇਮਾਲ ਕੀਤਾ ਹੋਵੇ। ਜਤਿੰਦਰ ਸਿੰਘ ਅਨੁਸਾਰ ਅੱਜ ਜਿਹੜੇ ਵਿਅਕਤੀਆਂ ਨੂੰ ਇਨ੍ਹਾਂ ਸ਼ਬਦਾਂ ਤੋਂ ਮਾਣ ਮਹਿਸੂਸ ਨਹੀਂ ਹੋ ਰਿਹਾ ਹੈ ਉਹ ਆਪਣੇ ਆਪ ਨੂੰ ਭਾਰਤੀ ਨਹੀਂ ਕਹਿ ਸਕਦੇ।