ਸੁਨੀਲ ਜਾਖੜ ਨੇ ਪੰਜਾਬ ਭਾਜਪਾ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

Rajneet Kaur
1 Min Read

ਚੰਡੀਗੜ੍ਹ : ਭਾਜਪਾ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੰਗਲਵਾਰ ਨੂੰ ਅਹੁਦਾ ਸੰਭਾਲ ਲਿਆ ਹੈ। ਭਾਜਪਾ ਦੇ ਸੂਬਾ ਹੈੱਡਕੁਆਰਟਰ ਸੈਕਟਰ 37-ਏ ਚੰਡੀਗੜ੍ਹ ਵਿਖੇ ਹੋਏ ਸਮਾਗਮ ਹੋਇਆ। ਇਸ ਮੌਕੇ ਅਸ਼ਵਨੀ ਸ਼ਰਮਾ ਨੂੰ ਛੱਡ ਕੇ ਭਾਜਪਾ ਦੇ ਸੂਬਾ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ, ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੋਂ ਭਾਜਪਾ ਦੀ ਸੂਬਾਈ ਲੀਡਰਸ਼ਿਪ ਤੇ ਵਰਕਰ ਹਾਜ਼ਿਰ ਸਨ।

ਬੀਤੇ ਦਿਨੀਂ ਸ਼ਰਮਾ ਨੇ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਲਈ ਭਾਜਪਾ ਹਾਈ ਕਮਾਨ ਦਾ ਸ਼ੁਕਰੀਆ ਅਦਾ ਕਰਦਿਆਂ ਕਿਹਾ ਇਹ ਫ਼ੈਸਲਾ ਸਵਾਗਤਯੋਗ ਹੈ। ਜਾਖੜ ਨੂੰ ਪੰਜਾਬ ਦਾ ਪ੍ਰਧਾਨ ਬਣਾਉਣ ਨਾਲ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਹੋਵੇਗੀ ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment